ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਧਾਰਮਿਕ ਪ੍ਰੀਖਿਆ ਵਿੱਚ ਨਵਾਂ ‘ਜ਼ੀਰੋ ਗਰੁੱਪ’ ਸ਼ੁਰੂ

ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਧਾਰਮਿਕ ਪ੍ਰੀਖਿਆ ਵਿੱਚ ਨਵਾਂ ‘ਜ਼ੀਰੋ ਗਰੁੱਪ’ ਸ਼ੁਰੂ

ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ ਵਲੋਂ ਹਰ ਸਾਲ ਆਯੋਜਿਤ ਕੀਤੀ ਜਾਂਦੀ ਧਾਰਮਿਕ ਪ੍ਰੀਖਿਆ ਵਿੱਚ ਇਸ ਵਾਰ ਇੱਕ ਨਵੀਂ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਪ੍ਰੀਖਿਆ ਵਿੱਚ ਹੁਣ ਇੱਕ ਨਵਾਂ ‘ਜ਼ੀਰੋ ਗਰੁੱਪ’ ਸ਼ਾਮਲ ਕੀਤਾ ਜਾ ਰਿਹਾ ਹੈ, ਜਿਸ ਅਧੀਨ ਕਿੰਡਰਗਾਰਟਨ (K.G) ਤੋਂ ਲੈ ਕੇ 2nd ਸ਼੍ਰੇਣੀ ਤੱਕ ਦੇ ਵਿਦਿਆਰਥੀ ਭਾਗ ਲੈ ਸਕਣਗੇ।


ਇਸ ਨਾਲ ਹੀ, ਪਹਿਲਾ ਗਰੁੱਪ ਹੁਣ ਤੀਸਰੀ (3rd) ਤੋਂ ਪੰਜਵੀਂ (5th) ਸ਼੍ਰੇਣੀ ਤੱਕ ਕਰ ਦਿੱਤਾ ਗਿਆ ਹੈ। ਇਹ ਫੈਸਲਾ ਵਿਦਿਆਰਥੀਆਂ ਵਿੱਚ ਧਾਰਮਿਕ ਗਿਆਨ ਵਧਾਉਣ ਦੀ ਕੋਸ਼ਿਸ਼ ਦੇ ਤਹਿਤ ਲਿਆ ਗਿਆ ਹੈ।


2025 ਦੀ ਧਾਰਮਿਕ ਪ੍ਰੀਖਿਆ ਲਈ ਦਾਖਲਾ ਫਾਰਮ ਭਰਨ ਦੇ ਸਮੇਂ, ਵਿਦਿਆਰਥੀਆਂ ਦੀ ਉਮਰ ਅਤੇ ਨਵੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਣਾ ਜ਼ਰੂਰੀ ਹੋਵੇਗਾ। ਸਕੂਲਾਂ ਨੂੰ ਵੀ ਇਹ ਜਾਣਕਾਰੀ ਦਿੱਤੀ ਗਈ ਹੈ, ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਇਸ ਪ੍ਰੀਖਿਆ ਵਿੱਚ ਭਾਗ ਲੈ ਸਕਣ।


ਇਹ ਜਾਣਕਾਰੀ ਧਾਰਮਿਕ ਪ੍ਰੀਖਿਆ ਡਾਇਰੈਕਟਰ ਹਰਵਿੰਦਰ ਸਿੰਘ ਵਲੋਂ ਸੋਸ਼ਲ ਮੀਡੀਆ ਪੋਸਟ ਰਾਹੀਂ ਸਾਂਝੀ ਕੀਤੀ ਗਈ।


Posted By: Gurjeet Singh