ਪੰਜਾਬ ਪੁਲਿਸ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਦੇ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਆਗੂ ਸ੍ਰ. ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ 'ਦਾਗੀ ਅਫਸਰ ਕੁੰਵਰ ਵਿਜੇ ਪ੍ਰਤਾਪ ਦੀ ਆਪ ਵਿੱਚ ਸ਼ਮੂਲੀਅਤ ਨੇ ਇਹ ਖੁਲਾਸਾ ਕੀਤਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮਿਲ ਕੇ ਅਕਾਲੀ ਦਲ ਨੂੰ ਬੇਅਦਬੀ ਦੇ 'ਮੁੱਦੇ ਤੇ ਬਦਨਾਮ ਕਰਨ ਦੀ ਸਾਜਿਸ਼ ਪੂਰੀ ਨਿਭਾਈ ਸੀ। ਇਹ ਪੰਜਾਬ ਲਈ ਕਾਲਾ ਦਿਨ ਹੈ ਅਤੇ 'ਆਪ' ਅਤੇ ਕਾਂਗਰਸ ਵਿਚ ਮਿਲੀਭੁਗਤ ਦਾ ਇਸ ਤੋਂ ਵੱਡਾ ਕੋਈ ਸਬੂਤ ਨਹੀਂ ਹੋ ਸਕਦਾ। 'ਆਪ' - ਕਾਂਗਰਸ ਦੀ ਸਾਜ਼ਿਸ਼ ਨੂੰ ਬੇਨਕਾਬ ਕਰਨ ਲਈ ਸਾਬਕਾ ਪੁਲਿਸ ਅਧਿਕਾਰੀ ਤੋਂ ਹਿਰਾਸਤ ਵਿੱਚ ਪੁੱਛ-ਗਿੱਛ ਕੀਤੇ ਜਾਣ ਦੀ ਲੋੜ ਹੈ।