ਐੱਸ.ਐੱਮ.ਓ. ਡਾਕਟਰ ਰਵੀ ਕਾਂਤ ਗੁਪਤਾ ਵੱਲੋਂ ਨਵ-ਨਿਯੁਕਤ ਐੱਸ.ਡੀ.ਐੱਮ. ਰੁਪਾਲੀ ਟੰਡਨ ਦਾ ਨਿੱਘਾ ਸਵਾਗਤ, ਕੀਤਾ ਸਨਮਾਨ

ਐੱਸ.ਐੱਮ.ਓ. ਡਾਕਟਰ ਰਵੀ ਕਾਂਤ ਗੁਪਤਾ ਵੱਲੋਂ ਨਵ-ਨਿਯੁਕਤ ਐੱਸ.ਡੀ.ਐੱਮ. ਰੁਪਾਲੀ ਟੰਡਨ ਦਾ ਨਿੱਘਾ ਸਵਾਗਤ, ਕੀਤਾ ਸਨਮਾਨ

(ਇਲਾਕੇ ਵਿੱਚ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਹੋਈ ਵਿਚਾਰ-ਚਰਚਾ)
 

ਤਲਵੰਡੀ ਸਾਬੋ, 26 ਨਵੰਬਰ (ਗੁਰਜੰਟ ਸਿੰਘ ਨਥੇਹਾ)- ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਰਵੀ ਕਾਂਤ ਗੁਪਤਾ ਵੱਲੋਂ ਤਲਵੰਡੀ ਸਾਬੋ ਦੀ ਨਵ-ਨਿਯੁਕਤ ਉਪ ਮੰਡਲ ਮੈਜਿਸਟ੍ਰੇਟ ਮੈਡਮ ਸ੍ਰੀਮਤੀ ਰੁਪਾਲੀ ਟੰਡਨ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਗਈ ਅਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਰਵੀ ਕਾਂਤ ਗੁਪਤਾ ਨੇ ਨਵ-ਨਿਯੁਕਤ ਐੱਸ.ਡੀ.ਐੱਮ. ਮੈਡਮ ਰੁਪਾਲੀ ਟੰਡਨ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਤਲਵੰਡੀ ਸਾਬੋ ਸਬ-ਡਵੀਜ਼ਨ ਵਿੱਚ ਪ੍ਰਸ਼ਾਸਨਿਕ ਕੰਮਕਾਜ ਦੇ ਨਾਲ-ਨਾਲ ਲੋਕ ਭਲਾਈ ਦੇ ਕਾਰਜਾਂ ਨੂੰ ਵੀ ਹੋਰ ਮਜ਼ਬੂਤੀ ਮਿਲੇਗੀ। ਇਸ ਦੌਰਾਨ ਦੋਵਾਂ ਅਧਿਕਾਰੀਆਂ ਵਿਚਕਾਰ ਇਲਾਕੇ ਦੇ ਲੋਕਾਂ ਨੂੰ ਬਿਹਤਰ, ਸੁਚਾਰੂ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਡਾਕਟਰ ਰਵੀ ਕਾਂਤ ਗੁਪਤਾ ਨੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਭਵਿੱਖ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਾਂਝੇ ਯਤਨਾਂ ਦੀ ਮਹੱਤਤਾ ਬਾਰੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਾਰੀਆਂ ਸਬੰਧਤ ਸੰਸਥਾਵਾਂ ਅਤੇ ਵਿਭਾਗਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਆਪਸੀ ਤਾਲਮੇਲ ਨਾਲ ਲੋਕਾਂ ਦੀਆਂ ਸਿਹਤ ਸਬੰਧੀ ਲੋੜਾਂ ਨੂੰ ਹੋਰ ਬਿਹਤਰ ਢੰਗ ਨਾਲ ਪੂਰਾ ਕੀਤਾ ਜਾ ਸਕਦਾ ਹੈ।ਅੰਤ ਵਿੱਚ ਡਾਕਟਰ ਰਵੀ ਕਾਂਤ ਗੁਪਤਾ ਵੱਲੋਂ ਮੈਡਮ ਰੁਪਾਲੀ ਟੰਡਨ ਨੂੰ ਨਵੀਂ ਜ਼ਿੰਮੇਵਾਰੀ ਲਈ ਇੱਕ ਵਾਰ ਫਿਰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਆਸ ਪ੍ਰਗਟਾਈ ਗਈ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਤਲਵੰਡੀ ਸਾਬੋ ਦੇ ਵਿਕਾਸ, ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਨਵੀਂ ਦਿਸ਼ਾ ਮਿਲੇਗੀ।