ਕੋਰੋਨਾ-19 ਦੀ ਚੇਨ ਨੂੰ ਤੋੜਣ ਲਈ ਜਾਗਰੂਕ ਹੋਣਾ ਜ਼ਰੂਰੀ- ਡਾ. ਜੇ ਐੱਲ ਆਨੰਦ

ਦੋਰਾਹਾ , 16 ਅਪ੍ਰੈਲ (ਆਨੰਦ )-ਪੰਜਾਬ ਡੈਂਟਲ ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਤੇ ਦੋਰਾਹਾ ਸ਼ਹਿਰ ਦੇ ਸੀਨੀਅਰ ਕਾਂਗਰਸੀ ਆਗੂ ਤੇ ਹਿੰਦੂ ਧਰਮਸ਼ਾਲਾ ਦੋਰਾਹਾ ਦੇ ਪ੍ਰਧਾਨ ਡਾਕਟਰ ਜੇ.ਐਲ ਆਨੰਦ ਨੇ ਗੱਲਬਾਤ ਦੌਰਾਨ ਕਿਹਾ ਕਿ ਕੋਵਿਡ-19 ਦੀ ਚੇਨ ਨੂੰ ਤੋੜਨ ਲਈ ਜਾਗਰੂਕ ਹੋਣਾ ਅਤਿ ਹੀ ਜ਼ਰੂਰੀ ਹੈ ਤੇ ਸਾਨੂੰ ਕੋਈ ਵੀ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ, ਜਿਸ ਨਾਲ ਕੋਈ ਸਮੱਸਿਆ ਪੈਦਾ ਹੁੰਦੀ ਹੋਵੇ | ਇਸ ਲਈ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਸਰਕਾਰ ਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਉਪਰ ਪੂਰੀ ਤਰ੍ਹਾਂ ਇਨ-ਬਿਨ ਪਾਲਣਾ ਕਰੀਏ ਤਾਂ ਜੋ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ | ਉਨ੍ਹਾਂ ਕਿਹਾ ਕਿ ਕੋਵਿਡ-19 ਦਾ ਫੈਲਣਾ ਸਾਡੇ ਸਾਰੀਆਂ ਲਈ ਚਿੰਤਾ ਵਾਲੀ ਗੱਲ ਹੈ ਅਤੇ ਪੂਰੀ ਦੂਨੀਆਂ ਵਿਚ ਵੱਡੀ ਗਿਣਤੀ 'ਚ ਲੋਕ ਇਸ ਦੀ ਲਪੇਟ ਵਿਚ ਆ ਚੁੱਕੇ ਹਨ | ਡਾ. ਜੇ.ਐਲ ਆਨੰਦ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਹਾਲੇ ਖਤਮ ਨਹੀਂ ਹੋਈ ਹੈ,ਇਸ ਲਈ ਇਹ ਬੜਾ ਹੀ ਗੰਭੀਰ ਅਤੇ ਚਿੰਤਾ ਵਾਲਾ ਵਿਸ਼ਾ ਹੈ | ਇਸ ਲਈ ਸਾਨੂੰ ਇਕ ਚੰਗੇ ਨਾਗਰਿਕ ਹੋਣ ਦਾ ਫਰਜ਼ ਅਦਾ ਕਰਦੇ ਹੋਏ ਦੂਸਰਿਆਂ ਨੂੰ ਜਾਗਰੂਕ ਵੀ ਕਰਨਾ ਚਾਹੀਦਾ ਹੈ |