Punjab Infoline

ਪੰਜਾਬੀ

Congress Protest: ਸਚਿਨ ਪਾਇਲਟ ਸਮੇਤ ਹਿਰਾਸਤ ’ਚ ਲਏ ਸਾਰੇ ਕਾਂਗਰਸੀ ਆਗੂ ਰਿਹਾਅ

15 Sep, 2026 05:02 PM

ਕਾਂਗਰਸ ਵੱਲੋਂ ਅੱਜ ਚੰਡੀਗੜ੍ਹ ਦੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਤੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਗਿਆ। ਹਾਲਾਂਕਿ, ਰਸਤੇ ਵਿੱਚ ਪੁਲਿਸ ਨੇ ਬੈਰੀਕੇਡਿੰਗ ਕਰਕੇ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਨੂੰ ਰੋਕ ਦਿੱਤਾ, ਜਿਸ ਤੋਂ ਬਾਅਦ ਮਾਹੌਲ ਗਰਮਾ ਗਿਆ।

ਝੜਪ ਦੌਰਾਨ ਕੁਝ ਕਾਂਗਰਸੀ ਵਰਕਰਾਂ ਦੇ ਨਾਲ-ਨਾਲ ਪੁਲਿਸ ਜਵਾਨਾਂ ਨੂੰ ਵੀ ਸੱਟਾਂ ਲੱਗੀਆਂ। ਇਸ ਦੌਰਾਨ ਕੁਝ ਕਾਂਗਰਸੀ ਵਰਕਰ ਬੈਰੀਕੇਡਾਂ ’ਤੇ ਚੜ੍ਹ ਗਏ, ਜਿਸ ’ਤੇ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕੀਤੀ।

ਇਸ ਮਾਰਚ ਦੀ ਅਗਵਾਈ ਕਰ ਰਹੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਰਾਜਸਥਾਨ ਦੇ ਸਾਬਕਾ ਡਿਪਟੀ ਸੀ.ਐੱਮ. ਸਚਿਨ ਪਾਇਲਟ ਸਮੇਤ ਹੋਰ ਨੇਤਾਵਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।

ਲਗਭਗ ਇੱਕ ਘੰਟੇ ਬਾਅਦ, ਯਾਨੀ ਦੁਪਹਿਰ ਲਗਭਗ 3 ਵਜੇ ਪਾਇਲਟ ਸਮੇਤ ਸਾਰੇ ਆਗੂਆਂ ਨੂੰ ਛੱਡ ਦਿੱਤਾ ਗਿਆ।

Latest News