ਪਰਵਿੰਦਰ ਝੋਟੇ ਦਾ ਪੋਸਟਮਾਰਟਮ ਮੁੜ ਟਲਿਆ; ਅੰਤਿਮ ਸਸਕਾਰ ਦਾ ਸਮਾਂ ਅਜੇ ਤੈਅ ਨਹੀਂ

ਪਰਵਿੰਦਰ ਝੋਟੇ ਦਾ ਪੋਸਟਮਾਰਟਮ ਮੁੜ ਟਲਿਆ; ਅੰਤਿਮ ਸਸਕਾਰ ਦਾ ਸਮਾਂ ਅਜੇ ਤੈਅ ਨਹੀਂ

ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਅਜੇ ਤੱਕ ਨਹੀਂ ਹੋ ਸਕਿਆ। ਇਸ ਕਾਰਨ ਉਨ੍ਹਾਂ ਦੇ ਅੰਤਿਮ ਸਸਕਾਰ ਦਾ ਸਮਾਂ ਵੀ ਫ਼ਿਲਹਾਲ ਤੈਅ ਨਹੀਂ ਕੀਤਾ ਗਿਆ ਹੈ।

ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡਾਕਟਰਾਂ ਦੀ ਟੀਮ ਵੱਲੋਂ ਪੋਸਟਮਾਰਟਮ ਸਬੰਧੀ ਜਾਂਚ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਇਹ ਪ੍ਰਕਿਰਿਆ ਮੁਕੰਮਲ ਹੋਵੇਗੀ ਅਤੇ ਅੰਤਿਮ ਸਸਕਾਰ ਦਾ ਸਮਾਂ ਤੈਅ ਕੀਤਾ ਜਾਵੇਗਾ, ਉਸੇ ਸਮੇਂ ਸਮੂਹ ਸੰਗਤ, ਜਥੇਬੰਦੀਆਂ ਅਤੇ ਸ਼ੁਭਚਿੰਤਕਾਂ ਨੂੰ ਅਧਿਕਾਰਤ ਤੌਰ ’ਤੇ ਸੂਚਿਤ ਕਰ ਦਿੱਤਾ ਜਾਵੇਗਾ।

ਹਰਦੀਪ ਸਿੰਘ ਸਿੱਧੂ ਨੇ ਪੰਜਾਬ ਭਰ ਤੋਂ ਪਰਵਿੰਦਰ ਸਿੰਘ ਝੋਟੇ ਨੂੰ ਚਾਹੁਣ ਵਾਲੇ ਲੋਕਾਂ, ਨੌਜਵਾਨਾਂ ਅਤੇ ਵੱਖ-ਵੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਅੰਤਿਮ ਸਸਕਾਰ ਦੇ ਸਮੇਂ ਬਾਰੇ ਅਧਿਕਾਰਤ ਐਲਾਨ ਦੀ ਉਡੀਕ ਕਰਨ ਅਤੇ ਬਿਨਾਂ ਪੁਸ਼ਟੀ ਤੋਂ ਮਾਨਸਾ ਵੱਲ ਰਵਾਨਾ ਨਾ ਹੋਣ।

ਉਨ੍ਹਾਂ ਕਿਹਾ ਕਿ ਇਸ ਨਾਲ ਦੂਰ-ਦੁਰਾਡੇ ਤੋਂ ਆਉਣ ਵਾਲੇ ਲੋਕਾਂ ਨੂੰ ਬੇਲੋੜੀ ਖੱਜਲ-ਖ਼ੁਆਰੀ ਤੋਂ ਬਚਾਇਆ ਜਾ ਸਕੇਗਾ। ਅੰਤਿਮ ਸਸਕਾਰ ਸਬੰਧੀ ਅਗਲੀ ਜਾਣਕਾਰੀ ਮਿਲਦਿਆਂ ਹੀ ਮੀਡੀਆ ਅਤੇ ਹੋਰ ਸੰਚਾਰ ਸਾਧਨਾਂ ਰਾਹੀਂ ਸਾਂਝੀ ਕਰ ਦਿੱਤੀ ਜਾਵੇਗੀ।