ਦੋਰਾਹੇ ਵਿਖੇ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲੋਕ ਇਨਸਾਫ ਪਾਰਟੀ ਹਲਕਾ ਪਾਇਲ ਦੇ ਇੰਚਾਰਜ ਇੰਜ.ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿਚ ਧੰਨ-ਧੰਨ ਸ਼੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ.ਜਿਥੇ ਬਡ਼ੀ ਵੱਡੀ ਗਿਣਤੀ 'ਚ ਸੰਗਤਾਂ ਨੇ 'ਸਤਿਨਾਮ ਸ਼੍ਰੀ ਵਾਹਿਗੁਰੂ' ਜੀ ਦਾ ਜਾਪ ਕੀਤਾ ਅਤੇ 'ਜੋ ਬੋਲੇ ਸੋ ਨਿਹਾਲ' ਦੇ ਜੈਕਾਰੇ ਲਗਾਏ ਇਸ ਮੌਕੇ ਵੱਖ-ਵੱਖ ਰਾਗੀ ਢਾਡੀ ਜਥਿਆਂ ਨੇ ਸੰਗਤ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ, ਤੇ ਕਿਸਾਨੀ ਸੰਘਰਸ਼ ਦੀ ਜਿੱਤ ਲਈ ਅਰਦਾਸ ਕੀਤੀ ਗਈ,ਕੀਰਤਨ ਉਪਰੰਤ ਵੱਖ ਵੱਖ ਪ੍ਰਕਾਰ ਦੇ ਲੰਗਰ ਵੀ ਸੰਗਤਾਂ ਨੂੰ ਅਤੁੱਟ ਵਰਤਾਏ ਗਏ.ਇਸ ਮੌਕੇ ਲੋਕ ਇਨਸਾਫ ਪਾਰਟੀ ਦੇ ਹਲਕਾ ਸਮਰਪਿਤ ਹਲਕਾ ਪਾਇਲ ਦੇ ਇੰਚਾਰਜ ਇੰਜ. ਮਨਵਿੰਦਰ ਸਿੰਘ ਗਿਆਸਪੁਰਾ, ਲਿਪ ਪਾਰਟੀ ਦੋਰਾਹਾ ਦੇ ਚੇਅਰਮੈਨ ਗੁਰਮੀਤ ਸਿੰਘ, ਦੋਰਾਹਾ ਮਹਿਲਾ ਪ੍ਰਧਾਨ ਐਡਵੋਕੇਟ ਗੁਰਜੋਤ ਮਾਂਗਟ,ਰਾਣਾ ਕੂਨਰ,ਪ੍ਰਦੀਪ ਕੁਮਾਰ ਵਿੱਕੀ, ਗਿਆਸਪੁਰਾ ਜਗਜੀਤ ਸੇਠੀ, ਬਲਵਿੰਦਰ ਸਿੰਘ,ਗਿਆਨ ਸਿੰਘ ਤੋਂ ਇਲਾਵਾ ਸਮੂਹ ਸ਼ਹਿਰ ਤੇ ਹਲਕਾ ਪਾਇਲ ਦੇ ਲੋਕ ਇਨਸਾਫ ਪਾਰਟੀ ਦੇ ਆਗੂ ਮੌਜੂਦ ਸਨ।