Punjab Infoline

ਪੰਜਾਬੀ

ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆ ਸਕੇਗਾ ਪਾਕਿਸਤਾਨੀ ਸਿੱਖ ਜਥਾ, NOC ਨਾ ਮਿਲਣ ਕਾਰਨ ਯਾਤਰਾ ਰੱਦ

11 Sep, 2026 09:20 AM

ਪਾਕਿਸਤਾਨ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਆਉਣ ਦੀ ਇਜਾਜ਼ਤ ਨਹੀਂ ਮਿਲੀ। ਜਥੇ ਨੇ ਰਾਤ 2 ਵਜੇ ਪਾਕਿਸਤਾਨ ਤੋਂ ਭਾਰਤ ਲਈ ਉਡਾਣ ਭਰਨੀ ਸੀ, ਪਰ NOC ਨਾ ਮਿਲਣ ਕਾਰਨ ਉਨ੍ਹਾਂ ਦੀ ਯਾਤਰਾ ਰੱਦ ਕਰ ਦਿੱਤੀ ਗਈ। ਸਿੱਖ ਸ਼ਰਧਾਲੂ ਸਾਰੀ ਰਾਤ ਏਅਰਪੋਰਟ ’ਤੇ ਹੀ ਰੁਕੇ ਰਹੇ।

ਪਾਕਿਸਤਾਨ ਸਰਕਾਰ ਵੱਲੋਂ 104 ਸਿੱਖ ਸ਼ਰਧਾਲੂਆਂ ਦੇ ਇਸ ਜਥੇ ਨੂੰ 30 ਦਿਨਾਂ ਦਾ ਵੀਜ਼ਾ ਜਾਰੀ ਕੀਤਾ ਗਿਆ ਸੀ। ‘ਆਪਰੇਸ਼ਨ ਸਿੰਦੂਰ’ ਤੋਂ ਬਾਅਦ ਇਹ ਪਹਿਲਾ ਮੌਕਾ ਸੀ ਜਦੋਂ ਪਾਕਿਸਤਾਨ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਭਾਰਤ ਆਉਣਾ ਸੀ।

ਇਸ ਮਾਮਲੇ ਵਿੱਚ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਵਿਧਾਇਕ ਅਤੇ ਮੰਤਰੀ ਨਰੇਸ਼ ਅਰੋੜਾ ’ਤੇ ਦੋਸ਼ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਵੱਲੋਂ ਹੀ ਸਿੱਖ ਸ਼ਰਧਾਲੂਆਂ ਨੂੰ ਭਾਰਤ ਆਉਣ ਤੋਂ ਰੋਕਿਆ ਗਿਆ। ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

NOC ਨਾ ਮਿਲਣ ਕਾਰਨ ਸ਼ਰਧਾਲੂ ਪੂਰੀ ਰਾਤ ਤੋਂ ਏਅਰਪੋਰਟ ’ਤੇ ਮੌਜੂਦ ਹਨ ਅਤੇ ਸਬੰਧਤ ਅਧਿਕਾਰੀਆਂ ਦੇ ਜਵਾਬ ਦੀ ਉਡੀਕ ਕਰ ਰਹੇ ਹਨ।

Posted By: Punjab Infoline Bureau

Latest News