ਜਿਲ੍ਹਾਂ ਭਾਜਪਾ ਪ੍ਰਧਾਨ ਨੇ ਲੋਕਾਂ ਨੂੰ ਕੈਪਟਨ ਸਰਕਾਰ ਖਿਲਾਫ ਇੱਕ ਦਿਨ ਦਾ ਵਰਤ ਰੱਖਣ ਦੀ ਕੀਤੀ ਅਪੀਲ

ਭਾਜਪਾ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸ੍ਰੀ ਸੁਰੇਸ਼ ਮਹਾਜਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਦੇ 1.42 ਕਰੋੜ ਲੋਕਾਂ ਲਈ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ' ਦੇ ਤਹਿਤ ਭੇਜੇ ਗਏ ਰਾਸ਼ਨ ਨੂੰ ਨਾ ਵੰਡਣਾ ਕੈਪਟਨ ਸਰਕਾਰ ਦੀ ਵੱਡੀ ਲਾਪ੍ਰਵਾਹੀ ਹੈ ।ਪੰਜਾਬ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨੇ ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 1 ਮਈ ਨੂੰ ਇੱਕ ਦਿਨ ਦਾ ਵਰਤ ਰੱਖਣ ਤਾਂ ਜੋ ਕਾਂਗਰਸ ਸਰਕਾਰ ਦੀਆਂ ਅੱਖਾਂ ਖੁਲਣ l ਸ੍ਰੀ ਮਹਾਜਨ ਨੇ ਦੱਸਿਆ ਕਿ ਇਸ ਯੋਜਨਾ ਦੇ ਤਹਿਤ ਕੇਂਦਰ ਸਰਕਾਰ ਵੱਲੋਂ ਤਿੰਨ ਮਹੀਨਿਆਂ ਲਈ ਰਾਜ ਦੇ ਹਰੇਕ ਘਰ ਵਿੱਚ ਵੰਡਣ ਲਈ ਰਾਸ਼ਨ ਭੇਜਿਆ ਗਿਆ ਹੈ, ਪਰ ਇੱਕ ਮਹੀਨਾ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੈਪਟਨ ਸਰਕਾਰ ਰਾਜ ਦੀ ਲੋੜਵੰਦ ਲੋਕਾਂ ਨੂੰ ਕੇਂਦਰ ਦੀ ਰਾਹਤ ਸਮੱਗਰੀ ਪਹੁੰਚਾਉਣ ਵਿੱਚ ਅਸਫਲ ਰਹੀ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਝੂਠ ਬੋਲਿਆ ਜਾ ਰਿਹਾ ਹੈ ਜੋ ਕਿ ਬਹੁਤ ਬਦਕਿਸਮਤੀ ਦੀ ਗੱਲ ਹੈ ।