CBSE Board Exam 2027: ਸੀਬੀਐਸਈ ਨੇ 10ਵੀਂ ਅਤੇ 12ਵੀਂ ਦੀ ਡੇਟਸ਼ੀਟ ਕੀਤੀ ਜਾਰੀ, 16 ਫਰਵਰੀ ਤੋਂ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ
- ਰਾਸ਼ਟਰੀ
- (Asia/Kolkata)
CBSE Board Exam 2027: ਸੀਬੀਐਸਈ ਨੇ 10ਵੀਂ ਅਤੇ 12ਵੀਂ ਦੀ ਡੇਟਸ਼ੀਟ ਕੀਤੀ ਜਾਰੀ, 16 ਫਰਵਰੀ ਤੋਂ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ
ਨਵੀਂ ਦਿੱਲੀ, 6 ਨਵੰਬਰ 2026 (ਵਿਸ਼ਵ ਵਾਰਤਾ): ਕੇਂਦਰੀ ਮਾਧਿਅਮਿਕ ਸਿੱਖਿਆ ਬੋਰਡ (CBSE) ਨੇ ਅਕਾਦਮਿਕ ਸੈਸ਼ਨ 2026-27 ਲਈ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਦੋਵਾਂ ਜਮਾਤਾਂ ਦੀਆਂ ਪ੍ਰੀਖਿਆਵਾਂ 16 ਫਰਵਰੀ 2027 ਤੋਂ ਸ਼ੁਰੂ ਹੋਣਗੀਆਂ। ਵਿਦਿਆਰਥੀ ਕਾਫ਼ੀ ਸਮੇਂ ਤੋਂ ਡੇਟਸ਼ੀਟ ਦੀ ਉਡੀਕ ਕਰ ਰਹੇ ਸਨ।
10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਕਦੋਂ ਹੋਣਗੀਆਂ ਖ਼ਤਮ?
ਜਾਰੀ ਸ਼ਡਿਊਲ ਅਨੁਸਾਰ, 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 16 ਫਰਵਰੀ 2027 ਨੂੰ ਸ਼ੁਰੂ ਹੋਣਗੀਆਂ ਅਤੇ 9 ਮਾਰਚ 2027 ਨੂੰ ਸਮਾਪਤ ਹੋਣਗੀਆਂ।
ਉੱਥੇ ਹੀ, 12ਵੀਂ ਜਮਾਤ ਦੇ ਇਮਤਿਹਾਨ ਵੀ 16 ਫਰਵਰੀ 2027 ਤੋਂ ਸ਼ੁਰੂ ਹੋਣਗੇ, ਪਰ ਇਨ੍ਹਾਂ ਦੀ ਸਮਾਪਤੀ 9 ਅਪ੍ਰੈਲ 2027 ਨੂੰ ਹੋਵੇਗੀ।
ਇੱਥੋਂ ਡਾਊਨਲੋਡ ਕਰੋ CBSE ਦੀ ਡੇਟਸ਼ੀਟ
ਅਗਲੇ ਸਾਲ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀ ਸੀਬੀਐਸਈ ਦੀ ਅਧਿਕਾਰਤ ਵੈੱਬਸਾਈਟ cbse.gov.in ’ਤੇ ਜਾ ਕੇ ਆਪਣੀ ਡੇਟਸ਼ੀਟ ਦੇਖ ਸਕਦੇ ਹਨ ਅਤੇ ਇਸ ਨੂੰ ਡਾਊਨਲੋਡ ਵੀ ਕਰ ਸਕਦੇ ਹਨ।