Punjab Infoline

ਪੰਜਾਬੀ

ਜਲੰਧਰ ਵਿੱਚ 21 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 21 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।

18 Nov, 2026 08:10 PM

Jalandhar News: ਜਲੰਧਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 21 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਤੇ ਸਟਾਫ਼ ਲਈ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ, ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ ਦੀ ਪ੍ਰਬੰਧਕ ਕਮੇਟੀ ਵੱਲੋਂ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਛੁੱਟੀ ਦੇਣ ਦਾ ਫ਼ੈਸਲਾ ਕੀਤਾ ਹੈ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਮੁਤਾਬਕ, ਜਲੰਧਰ ਜ਼ਿਲ੍ਹੇ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਤੇ ਕਾਲਜਾਂ ਵਿੱਚ ਵਿਦਿਆਰਥੀਆਂ ਦੇ ਨਾਲ-ਨਾਲ ਸਟਾਫ਼ ਨੂੰ ਵੀ ਅੱਧੇ ਦਿਨ ਦੀ ਛੁੱਟੀ ਰਹੇਗੀ।

ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਸ਼ਹਿਰ ਵਿੱਚ ਆਵਾਜਾਈ ਅਤੇ ਹੋਰ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ।

Latest News