-
ਨਾਰੀ,ਘਰ ਸੰਸਾਰ
-
Tue Jul,2021
ਦੋਰਾਹਾ, ਵਾਤਾਵਰਣ ਦੀ ਸ਼ੁੱਧਤਾ ਲਈ ਹਰ ਇਨਸਾਨ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਅੱਜ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਦੋਰਾਹਾ ਦੀ ਉੱਘੀ ਸਮਾਜ ਸੇਵਿਕਾ ਸ਼੍ਰੀਮਤੀ ਹਰਜੀਤ ਕੌਰ ਅਟਵਾਲ ਨੇ ਕਿਹਾ ਜਿਵੇਂ ਕਿ ਅਸੀਂ ਚੰਗੀ ਤਰਾਂ ਜਾਣਦੇ ਹਾਂ ਕਿ ਅੱਜਕਲ ਸਾਰੇ ਸੰਸਾਰ ਵਿਚ ਕਰੋਨਾ ਵਰਗੀ ਖ਼ਤਰਨਾਕ ਬਿਮਾਰੀ ਫੈਲੀ ਹੋਈ ਹੈ ਜਿਸ ਤੋਂ ਬੱਚਨ ਲਈ ਅਸੀਂ ਆਪਣੇ ਮੂੰਹ ਤੇ ਮਾਸਕ ਲਗਾ ਰਹੇ ਹਾਂ ਇਸ ਲਈ ਸਾਨੂੰ ਇਹ ਵੀ ਸਮਝਣਾ ਚਾਹੀਦਾ ਹੈ ਕਿ ਕਿ ਸਾਨੂੰ ਆਪਣੇ ਵਾਤਾਵਰਨ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ, ਅਸੀਂ ਆਕਸੀਜਨ ਦੇਣ ਵਾਲੇ ਰੁੱਖਾਂ ਦੀ ਸਾਂਭ ਸੰਭਾਲ ਨਹੀਂ ਕਰਦੇ ਤੇ ਉਹ ਸਮਾਂ ਦੂਰ ਨਹੀਂ ਕਿ ਸਾਡੇ ਸਮਾਜ ਵਿਚ ਬਹੁਤ ਸਾਰੀਆਂ ਸਾਹ ਦੀਆ ਬਿਮਾਰੀਆਂ ਫੈਲ ਸਕਦੀਆਂ ਹਨ ਇਸ ਲਈ ਸਾਨੂੰ ਹੁਣ ਤੋਂ ਹੀ ਵਾਤਾਵਰਨ ਦੀ ਸ਼ੁੱਧਤਾ ਲਈ ਸੋਚਣਾ ਚਾਹੀਦਾ ਹੈ ਤੇ ਆਪਣੇ ਘਰਾਂ ਬਾਲਕੋਣੀਆਂ ,ਮਹੁੱਲੇ ਵਿਚ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ, ਓਹਨਾ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਆਪਣੇ ਬੱਚਿਆਂ ਨੂੰ ਵੀ ਚੰਗੇ ਵਾਤਾਵਰਣ ਵਾਰੇ ਜਾਗਰੂਕ ਕਰਨਾ ਚਾਹੀਦਾ ਹੈ,ਓਹਨਾ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਆਪਣੇ ਘਰਾਂ ਪਾਰਕਾਂ ਵਿਚ ਹਰੇ ਭਰੇ ਫਲਦਾਰ ਬੂਟੇ ਲਗਾਓ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾਵੇ.