ਲੁਧਿਆਣਾ,ਵੈਸੇ ਤਾਂ ਸਾਨੂੰ ਆਪਣੀ ਸਿਹਤ ਦਾ ਹਮੇਸ਼ਾਂ ਹੀ ਖਿਆਲ ਰੱਖਣਾ ਚਾਹੀਦਾ ਹੈ ਤਾਂ ਕਿ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ, ਪਰ ਧਰਤੀ ਉਪਰ ਵੱਧ ਰਹੀ ਗਰਮੀ ਦੇ ਮੌਸਮ ਵਿੱਚ ਸਾਨੂੰ ਆਪਣੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ ਤੇ ਸਾਨੂੰ ਇਸ ਮੌਸਮ 'ਚ ਵਗ ਰਹੀਆਂ ਲੰੂਆਂ ਤੋਂ ਬਚਣ ਦੀ ਲੋੜ ਹੈ। ।ਇਹ ਪ੍ਰਗਟਾਵਾ ਲੁਧਿਆਣਾ ਦੇ ਮਸ਼ਹੂਰ ਐੱਸ.ਪੀ.ਐੱਸ ਹਸਪਤਾਲ ਵਿਖੇ ਬਤੋਰ ਸੀਨੀਅਰ ਕੈਂਸਲਟੇਂਟ ਵਜੋਂ ਸੇਵਾ ਨਿਭਾ ਰਹੇ ਡਾ.ਨਰੇਸ਼ ਆਨੰਦ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਉਨਾਂ੍ਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਆਦਾ ਮਸਾਲੇਦਾਰ ਭੋਜਨ ਦੀ ਵਰਤੋਂ ਨਾ ਕਰਨ ਕਿਉਂਕਿ ਜ਼ਿਆਦਾ ਮਸਾਲੇਦਾਰ ਭੋਜਨ ਖਾਣ ਨਾਲ ਪੇਟ ਦੀਆਂ ਕਈ ਤਰਾਂ੍ਹ ਦੀਆਂ ਬਿਮਾਰੀਆਂ ਲੱਗਣ ਦਾ ਡਰ ਰਹਿੰਦਾ ਹੈ।ਡਾ.ਆਨੰਦ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਲੇਰੀਆ,ਡੇਂਗੂ ਬੁਖਾਰ,ਟਾਇਫਾਈਡ ਬੁਖਾਰ ਤੋਂ ਬਚਾਅ ਲਈ ਆਪਣੇ ਆਲ਼ ਦੁਆਲ਼ੇ ਦੀ ਸਫਾਈ ਵੱਲ ਧਿਆਨ ਦੇਣ ਤਾਂ ਵੱਧ ਰਹੀਆਂ ਬੀਮਾਰੀਆਂ ਦੇ ਪ੍ਰਕੋਪ ਤੋਂ ਬਚਿਆ ਜਾ ਸਕੇ।