ਨਿਰੰਕਾਰੀ ਮਿਸ਼ਨ ਵੱਲੋਂ ਕੇਂਦਰ ਅਤੇ ਵੱਖ-ਵੱਖ ਸੂਬਾ ਸਰਕਾਰਾਂ ਨੂੰ 7 ਕਰੋੜ ਰੁਪਏ ਦੀ ਰਾਸ਼ੀ ਭੇਂਟ
- ਪੰਜਾਬ
- 26 Apr,2020
ਧੂਰੀ, 25 ਅਪ੍ਰੈਲ (ਮਹੇਸ਼ ਜਿੰਦਲ) ਸੰਤ ਨਿਰੰਕਾਰੀ ਮਿਸ਼ਨ ਦੀ ਧੂਰੀ ਬ੍ਰਾਂਚ ਵੱਲੋਂ ਮਾਨਵ ਏਕਤਾ ਦਿਵਸ ਮੌਕੇ ਜਿੱਥੇ ਅਨੇਕਾਂ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ ਗਿਆ, ਉੱਥੇ ਹੀ ਸੰਸਥਾ ਦੇ ਕਈ ਨੌਜਵਾਨਾਂ ਨੇ ਸਿਵਲ ਹਸਪਤਾਲ ਸੰਗਰੂਰ ਵਿਖੇ ਜਾ ਕੇ ਖੂਨ ਦਾਨ ਵੀ ਕੀਤਾ। ਇਸ ਮੌਕੇ ਸੰਤ ਚੈਰੀਟੇਬਲ ਫਾਊਂਡੇਸ਼ਨ ਧੂਰੀ ਵੱਲੋਂ ਨਾਕਿਆਂ ‘ਤੇ ਡਿਊਟੀ ਦੇ ਰਹੇ ਪੁਲਿਸ ਮੁਲਾਜ਼ਮਾਂ ਲਈ ਦੁੱਧ ਅਤੇ ਬਿਸਕੁਟਾਂ ਦੀ ਸੇਵਾ ਵੀ ਕੀਤੀ ਗਈ। ਸੰਤ ਨਿਰੰਕਾਰੀ ਮੰਡਲ ਵੱਲੋਂ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਵਿੱਚ ਪਾਏ ਜਾ ਰਹੇ ਯੌਗਦਾਨ ਬਾਰੇ ਦੱਸਦਿਆਂ ਸੰਤ ਨਿਰੰਕਾਰੀ ਮੰਡਲ ਜ਼ੋਨ ਪਟਿਆਲਾ ਦੇ ਜ਼ੋਨਲ ਇੰਚਾਰਜ ਸ਼੍ਰੀ ਰਾਧੇ ਸ਼ਿਆਮ ਅਤੇ ਧੂਰੀ ਦੇ ਸੰਯੋਜਕ ਬਾਬੂ ਵਿਨੋਦ ਕੁਮਾਰ ਨੇ ਦੱਸਿਆ ਕਿ ਸਤਿਗੁਰੂ ਮਾਤਾ ਸਵਿੰਦਰ ਹਰਦੇਵ ਜੀ ਦੀ ਪ੍ਰੇਰਣਾ ਸਦਕਾ ਸੰਤ ਨਿਰੰਕਾਰੀ ਮੰਡਲ ਵੱਲੋਂ ਪ੍ਰਧਾਨਮੰਤਰੀ ਕੋਰੋਨਾ ਰੀਲੀਫ ਫੰਡ ਵਿੱਚ 5 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਭੇਂਟ ਕੀਤੀ ਗਈ ਹੈ ਅਤੇ ਇਸੇ ਲੜੀ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਅਤੇ ਉੱਤਰਾਖੰਡ ਸੂਬਿਆਂ ਦੇ ਮੁੱਖ ਮੰਤਰੀ ਰੀਲੀਫ ਫੰਡ ਵਿੱਚ ਵੀ ਨਿਰੰਕਾਰੀ ਮਿਸ਼ਨ ਵੱਲੋਂ 50-50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਭੇਂਟ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਸਤਿਗੁਰੂ ਮਾਤਾ ਸੁਦੀਕਸ਼ਾ ਸਵਿੰਦਰ ਹਰਦੇਵ ਜੀ ਵੱਲੋਂ ਦੇਸ਼ ਭਰ ਦੇ ਨਿਰੰਕਾਰੀ ਭਵਨਾਂ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਜਰੂਰਤ ਪੈਣ ‘ਤੇ ਵਰਤਣ ਲਈ ਸਰਕਾਰ ਪੇਸ਼ਕਸ਼ ਵੀ ਸੌਂਪੀ ਗਈ ਹੈ ਅਤੇ ਇਸ ਦੇ ਨਾਲ ਹੀ ਪਿਛਲੇ ਲੱਗਭੱਗ ਡੇਢ ਮਹੀਨੇ ਤੋਂ ਦੇਸ਼ ਭਰ ਸਮੇਤ ਵਿਦੇਸ਼ਾਂ ਵਿੱਚ ਵੀ ਨਿਰੰਕਾਰੀ ਮੰਡਲ ਦੀਆਂ ਵੱਖ-ਵੱਖ ਬ੍ਰਾਂਚਾਂ ਵੱਲੋਂ ਕੋਰੋਨਾ ਮਹਾਂਮਾਰੀ ਦੇ ਖਿਲਾਫ ਲੋੜਵੰਦ ਪਰਿਵਾਰਾਂ ਦੀ ਮੱਦਦ ਕਰਕੇ ਅਹਿਮ ਰੋਲ ਨਿਭਾਇਆ ਜਾ ਰਿਹਾ ਹੈ।