ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਅਮਰੀਕੀ ਦੇ ਰਾਸ਼ਟਰਪਤੀ ਸ੍ਰੀ ਡੋਨਾਲਡ ਟਰੰਪ ਨਾਲ ਕੋਰੋਨਾ ਵਾਇਰਸ ਮਹਾਂਮਾਰੀ ਵਿਰੁੱਧ ਜੰਗ ਬਾਰੇ ਟੈਲੀਫੋਨ ਤੇ ਗੱਲਬਾਤ ਕੀਤੀ । ਅੱਜ ਸ੍ਰੀ ਮੋਦੀ ਨੇ ਆਪਣੇ ਟਵੀਟਰ ਦੇ ਜਾਣਕਾਰੀ ਦਿੰਦਿਆ ਦਸਿਆ ਕਿ ਮੈਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਵਿਆਪਕ ਗੱਲਬਾਤ ਕੀਤੀ । ਅਸੀਂ ਚੰਗੀ ਵਿਚਾਰ ਕੀਤੀ ਅਤੇ ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿਚ ਭਾਰਤ ਅਤੇ ਅਮਰੀਕਾ ਦੀ ਭਾਈਵਾਲੀ ਨੂੰ ਪੂਰੀ ਤਾਕਤ ਨਾਲ ਵਰਤਣ ਬਾਰੇ ਸਹਿਮਤੀ ਜਤਾਈ ।