ਗੁਰਮਤਿ ਗਿਆਨ ਮਿਸ਼ਨਰੀ ਕਾਲਜ ਦੀ ਟੀਮ ਨੇ ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ ਦਾ ਦੌਰਾ ਕੀਤਾ
- ਪੰਥਕ ਮਸਲੇ ਅਤੇ ਖ਼ਬਰਾਂ
- 04 Feb,2025
ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਤੋਂ ਭਾਈ ਸੁਖਵਿੰਦਰ ਸਿੰਘ ਜੀ ਦਦੇਹਰ ਨੌਜਵਾਨ ਮਿਸ਼ਨਰੀ ਵੀਰਾਂ ਦੀ ਟੀਮ ਦੇ ਨਾਲ ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ ਦੇ 39 ਸੈਕਟਰ ਸਥਿਤ ਦਫ਼ਤਰ ਵਿਖੇ ਪਹੁੰਚੇ। ਇਨ੍ਹਾਂ ਨੇ ਦਫਤਰ ਦਾ ਮੁਆਇਨਾ ਕੀਤਾ ਅਤੇ ਕਾਲਜ ਵਿੱਚ ਹੋ ਰਹੀ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਨਵੇਂ ਬਣੇ ਕਾਨਫਰੰਸ ਰੂਮ ਵਿੱਚ ਗੁਰਮਤਿ ਪ੍ਰਚਾਰ ਅਤੇ ਪ੍ਰਸਾਰ ਨੂੰ ਹਰ ਘਰ ਅਤੇ ਹਰ ਵਰਗ ਤੱਕ ਪਹੁੰਚਾਉਣ ਸਬੰਧੀ ਵਿਸ਼ੇਸ਼ ਵਿਚਾਰਵਟਾਂਦਰਾ ਹੋਇਆ। ਵਿਚਾਰਵਟਾਂਦਰੇ ਦੌਰਾਨ, ਗੁਰਮਤਿ ਦੇ ਉਚਿਤ ਸਿੱਧਾਂਤਾਂ ਦੀ ਰੋਸ਼ਨੀ ਵਿੱਚ ਨੌਜਵਾਨ ਪੀੜ੍ਹੀ ਨੂੰ ਸਿੱਖ ਧਰਮ ਨਾਲ ਜੋੜਨ ਤੇ ਖਾਸ ਧਿਆਨ ਦਿੱਤਾ ਗਿਆ।
ਇਸ ਦੌਰਾਨ, ਕਾਲਜ ਦੀ ਸੁਪਰੀਮ ਕੌਂਸਲ ਮੈਂਬਰ ਬੀਬੀ ਸਤਿੰਦਰ ਕੌਰ, ਸਰਦਾਰ ਜਸਵੰਤ ਸਿੰਘ ਜੀ ਅਤੇ IT ਵਿਭਾਗ ਦੇ ਸਰਦਾਰ ਗੁਰਜੀਤ ਸਿੰਘ ਅਜ਼ਾਦ ਵੱਲੋਂ ਭਾਈ ਸੁਖਵਿੰਦਰ ਸਿੰਘ ਜੀ ਦਦੇਹਰ ਅਤੇ ਉਨ੍ਹਾਂ ਦੀ ਟੀਮ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਅੰਤ ਵਿੱਚ, ਭਾਈ ਸੁਖਵਿੰਦਰ ਸਿੰਘ ਜੀ ਨੇ ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ ਦੀ ਯੋਗਦਾਨ ਟੀਮ ਅਤੇ ਵਿਦਿਆਰਥੀਆਂ ਵਲੋਂ ਕੀਤੇ ਜਾ ਰਹੇ ਉੱਦਮ ਦੀ ਸਲਾਹਣਾ ਕੀਤੀ। ਉਨ੍ਹਾਂ ਨੇ ਗੁਰਮਤਿ ਪ੍ਰਚਾਰ ਵਿਚ ਹੋਰ ਵਧੇਰੇ ਯੋਗਦਾਨ ਪਾਉਣ ਲਈ ਸਾਰੇ ਮਿਸ਼ਨਰੀ ਵੀਰਾਂ ਨੂੰ ਪ੍ਰੇਰਿਤ ਕੀਤਾ।
Posted By: Gurjeet Singh
Leave a Reply