ਤਲਵੰਡੀ ਸਾਬੋ, 31 ਅਗਸਤ (ਗੁਰਜੰਟ ਸਿੰਘ ਨਥੇਹਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀਵਨ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਪੜ੍ਹਾਈ ਤੋਂ ਬਾਅਦ ਖੇਡ ਖੇਤਰ ਵਿੱਚ ਮੱਲਾਂ ਮਾਰਦੇ ਹੋਏ ਜ਼ੋਨਲ ਸਕੂਲ ਟੂਰਨਾਮੈਂਟ ਵਿੱਚ ਅੰਡਰ 14 ਤੇ 17 ਜ਼ੋਨ ਤਲਵੰਡੀ ਸਾਬੋ ਵਿੱਚੋਂ ਬਾਸਕਟਬਾਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ, ਅੰਡਰ 19 ਲੜਕਿਆਂ ਦੇ ਬਾਸਕਟਬਾਲ ਵਿੱਚ ਤੀਜਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਲੜਕਿਆਂ ਨੇ ਅੰਡਰ 17 ਤੇ 19 ਬਾਸਕਟਬਾਲ ਵਿੱਚ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸੀਨੀਅਰ ਲੈਕਚਰਾਰ ਤੇਜਾ ਸਿੰਘ ਜੀ ਨੇ ਇਸ ਪ੍ਰਾਪਤੀ ਤੇ ਚੱਨਣਾ ਪਾਉਂਦੇ ਹੋਏ ਦੱਸਿਆ ਕਿ ਬੱਚਿਆਂ ਦੀਆਂ ਇਹ ਪ੍ਰਾਪਤੀਆਂ ਦਾ ਸਿਹਰਾ ਪੀਟੀਆਈ ਮੈਡਮ ਅਮਰੀਕ ਰਾਣੀ ਤੇ ਲੈਕਚਰਾਰ ਸੁਖਦੇਵ ਸਿੰਘ ਦੀ ਜੀਅ ਤੋੜ ਮਿਹਨਤ ਸਦਕਾ ਰੰਗ ਲਿਆਇਆ ਹੈ। ਉਨ੍ਹਾਂ ਨੇ ਆਸ ਜਤਾਈ ਕਿ ਅਗਾਂਹ ਆਉਣ ਵਾਲੇ ਟੂਰਨਾਮੈਂਟਾਂ ਵਿੱਚ ਵੀ ਜੇਤੂ ਬੱਚਿਆਂ ਤੋਂ ਚੰਗੇ ਪ੍ਰਦਰਸ਼ਨ ਦੀ ਉਮੀਦ ਕੀਤੀ ਜਾਂਦੀ ਹੈ। ਸਕੂਲ ਪ੍ਰਬੰਧਕ ਇੰਚਾਰਜ ਸ੍ਰੀ ਸੁਰਿੰਦਰ ਕੁਮਾਰ ਜੀ ਨੇ ਬੱਚਿਆਂ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।ਇਸ ਮੌਕੇ ਸੀਨੀਅਰ ਲੈਕਚਰਾਰ ਮੱਘਰ ਸਿੰਘ, ਜਲੌਰ ਸਿੰਘ, ਮਦਨ ਲਾਲ, ਅਸੀਸ ਕੁਮਾਰ, ਵਿਜੈ ਕੁਮਾਰ ਤੇ ਸਮੂਹ ਸਟਾਫ਼ ਹਾਜ਼ਰ ਰਹੇ।