Punjab Infoline

ਪੰਜਾਬੀ

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਅੱਜ ਤੋਂ ਬਦਲਾਅ, ਸਵੇਰੇ 8:30 ਵਜੇ ਖੁੱਲ੍ਹਣਗੇ ਸਕੂਲ

01 Oct, 2026 08:49 AM

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਲਈ ਅਹਿਮ ਖ਼ਬਰ ਹੈ। ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। 1 ਅਕਤੂਬਰ ਤੋਂ ਪੰਜਾਬ ਦੇ ਸਕੂਲ ਨਵੇਂ ਸਮੇਂ ਮੁਤਾਬਕ ਸਵੇਰੇ 8:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2:30 ਵਜੇ ਛੁੱਟੀ ਹੋਵੇਗੀ।

31 ਅਕਤੂਬਰ 2026 ਤੱਕ ਲਾਗੂ ਰਹੇਗਾ ਨਵਾਂ ਸਮਾਂ

ਇਸ ਤੋਂ ਪਹਿਲਾਂ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਸੀ। ਸਿੱਖਿਆ ਵਿਭਾਗ ਵੱਲੋਂ ਨਵਾਂ ਸਮਾਂ ਸੂਬੇ ਦੇ ਪ੍ਰਾਇਮਰੀ, ਸੈਕੰਡਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਨਵਾਂ ਸਮਾਂ 31 ਅਕਤੂਬਰ 2026 ਤੱਕ ਲਾਗੂ ਰਹੇਗਾ। ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਨਵੇਂ ਸਮੇਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ, ਤਾਂ ਜੋ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।

Latest News