ਰਾਮਗੜ੍ਹੀਆ ਗਰ੍ਲ੍ਸ ਸਕੂਲ 'ਚ 'ਵਿਸ਼ਵ ਧਰਤੀ' ਦਿਵਸ ਮਨਾਇਆ

ਲੁਧਿਆਣਾ,ਲੁਧਿਆਣਾ ਦੇ ਰਾਮਗੜ੍ਹੀਆ ਗਰ੍ਲ੍ਸ ਸੀਨੀਅਰ ਸੈਕੰਡਰੀ ਸਕੂਲ ਮਿੱਲਰਗੰਜ,ਵਿਖੇ ਮੈਨਜਮੈਂਟ ਦੇ ਪ੍ਰਧਾਨ ਸ.ਰਣਜੋਧ ਸਿੰਘ ਤੇ ਸਕੂਲ ਦੇ ਸੈਕਟਰੀ ਸ.ਗੁਰਚਰਨ ਸਿੰਘ ਲੋਟੇ ਦੀ ਅਗਵਾਈ ਹੇਠ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਵਿਸ਼ਵ ਧਰਤੀ ਦਿਵਸ ਸਾਨੂੰ ਵਾਤਾਵਰਨ ਦੀ ਮਹੱਤਤਾ ਦੀ ਯਾਦ ਦੁਆਉਂਦਾ ਹੈ ਅਤੇ ਵੱਧਦੇ ਪ੍ਰਦੂਸ਼ਣ ਸੰਕਟ ਅਤੇ ਮਨੁੱਖ ਕਾਰਜ਼ਾਂ ਦੇ ਕਾਰਨ ਜੈਵਿਕ ਵਿਭੰਨਤਾ ਦੇ ਨੁਕਸਾਨ ਬਾਰੇ ਜਾਗਰੂਕਤਾ ਨੂੰ ਵਧਾਉਂਦਾ ਹੈ।ਉਨਾਂ ਕਿਹਾ ਕਿ ਅੱਜ ਸਕੂਲ ਵਿਚ ਇਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਭਾਸ਼ਨ, ਕਵਿਤਾ ਮੁਕਾਬਲੇ ਵਿਚ ਹਿੱਸਾ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਇਸ ਮੌਕੇ ਬੱਚਿਆਂ ਵੱਲੋਂ ਵਿਸ਼ਵ ਧਰਤੀ ਦਿਵਸ ਤੇ ਆਪਣੇ ਪੇਂਟਿੰਗ ਤੇ ਸਲੋਗਨ ਪੇਸ਼ ਕੀਤੇ ਜੋ ਆਕਰਸ਼ਣ ਦਾ ਕੇਂਦਰ ਰਹੇ।ਇਸ ਮੌਕੇ ਸਕੂਲ ਮੈਨਜਮੈਂਟ ਦੇ ਪ੍ਰਧਾਨ ਸ.ਰਣਜੋਧ ਸਿੰਘ ਤੇ ਸਕੂਲ ਦੇ ਸੈਕਟਰੀ ਸ.ਗੁਰਚਰਨ ਸਿੰਘ ਲੋਟੇ ਤੇ ਪ੍ਰਿੰਸੀਪਲ ਡਾ.ਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਵਾਤਾਵਾਰਨ ਦੀ ਸੰਭਾਲ ਲਈ ਪੌਦੇ ਲਾਉਣ ਲਈ ਪੇ੍ਰਿਤ ਕੀਤਾ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।