Punjab Infoline

ਪੰਜਾਬੀ

ਬਿਹਾਰ ਅਤੇ ਪੱਛਮੀ ਬੰਗਾਲ 'ਚ ਭੂਚਾਲ ਦੇ ਤੇਜ਼ ਝਟਕੇ, ਨੇਪਾਲ ਸੀ ਕੇਂਦਰ; ਚੀਨ, ਭੂਟਾਨ ਤੇ ਬੰਗਲਾਦੇਸ਼ ਤੱਕ ਮਹਿਸੂਸ ਹੋਇਆ ਅਸਰ

24 Nov, 2026 10:34 AM

Earthquake in Bihar and Bengal: ਮੰਗਲਵਾਰ ਸਵੇਰੇ ਬਿਹਾਰ ਅਤੇ ਪੱਛਮੀ ਬੰਗਾਲ ਸਮੇਤ ਉੱਤਰ-ਪੂਰਬੀ ਭਾਰਤ ਦੇ ਕਈ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਨੇਪਾਲ ਵਿੱਚ ਸੀ ਅਤੇ ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.4 ਦਰਜ ਕੀਤੀ ਗਈ। ਝਟਕੇ 2-3 ਸਕਿੰਟਾਂ ਤੱਕ ਮਹਿਸੂਸ ਕੀਤੇ ਗਏ। ਇਸ ਦਾ ਅਸਰ ਚੀਨ, ਭੂਟਾਨ ਅਤੇ ਬੰਗਲਾਦੇਸ਼ ਤੱਕ ਵੀ ਮਹਿਸੂਸ ਕੀਤਾ ਗਿਆ। ਹੁਣ ਤੱਕ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਰਿਪੋਰਟ ਨਹੀਂ ਹੈ।

ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰੇ 7:04 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਨ੍ਹਾਂ ਵਿੱਚ ਸੁਪੌਲ, ਸਮਸਤੀਪੁਰ, ਦਰਭੰਗਾ ਅਤੇ ਭਾਗਲਪੁਰ ਸ਼ਾਮਲ ਹਨ। ਭੂਚਾਲ ਕਾਰਨ ਘਰਾਂ ਵਿੱਚ ਲੱਗੇ ਪੱਖੇ ਅਤੇ ਹੋਰ ਸਾਮਾਨ ਹਿੱਲਣ ਲੱਗੇ, ਜਿਸ ਤੋਂ ਬਾਅਦ ਲੋਕ ਡਰ ਕੇ ਆਪਣੇ ਘਰਾਂ ਤੋਂ ਬਾਹਰ ਆ ਗਏ।

ਬਿਹਾਰ ਤੋਂ ਇਲਾਵਾ ਪੱਛਮੀ ਬੰਗਾਲ, ਸਿੱਕਮ ਅਤੇ ਸਿਲੀਗੁੜੀ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਅਸਾਮ ਵਿੱਚ ਵੀ ਆਇਆ ਭੂਚਾਲ

ਮੰਗਲਵਾਰ ਤੜਕੇ ਅਸਾਮ ਦੇ ਕਾਰਬੀ ਅੰਗਲੋਂਗ ਜ਼ਿਲ੍ਹੇ ਵਿੱਚ ਵੀ ਭੂਚਾਲ ਆਇਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (NCS) ਅਨੁਸਾਰ, ਸਵੇਰੇ 3:39 ਵਜੇ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 2.5 ਦਰਜ ਕੀਤੀ ਗਈ। ਇਸ ਦੀ ਡੂੰਘਾਈ 15 ਕਿਲੋਮੀਟਰ ਸੀ।

NCS ਮੁਤਾਬਕ ਭੂਚਾਲ ਦਾ ਕੇਂਦਰ 25.743 ਉੱਤਰੀ ਅਕਸ਼ਾਂਸ਼ ਅਤੇ 93.355 ਪੂਰਬੀ ਦੇਸ਼ਾਂਤਰ 'ਤੇ ਦਰਜ ਕੀਤਾ ਗਿਆ।

Latest News