Punjab Infoline

ਪੰਜਾਬੀ

Patiala Jail: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਰਾਜੋਆਣਾ ਨਾਲ ਕਰਨਗੇ ਮੁਲਾਕਾਤ

29 Sep, 2026 09:17 AM

ਪਟਿਆਲਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਸਵੇਰੇ 9:30 ਵਜੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਹੋਵੇਗੀ।

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਕਰਨਗੇ ਮੁਲਾਕਾਤ

ਜਾਣਕਾਰੀ ਮੁਤਾਬਕ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ।

ਮੁਲਾਕਾਤ ਦੇ ਮੁੱਦਿਆਂ ਬਾਰੇ ਜਾਣਕਾਰੀ ਨਹੀਂ

ਮੁਲਾਕਾਤ ਦੌਰਾਨ ਕਿਹੜੇ ਮੁੱਦਿਆਂ ’ਤੇ ਗੱਲਬਾਤ ਹੋਵੇਗੀ, ਇਸ ਬਾਰੇ ਫਿਲਹਾਲ ਕੋਈ ਵਿਸਥਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Posted By: Punjab Infoline Bureau

Latest News