Punjab Infoline

ਪੰਜਾਬੀ

CM ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਅੱਜ ਅਹਿਮ ਮੀਟਿੰਗ, ਸਵੇਰੇ 11 ਵਜੇ ਹੋਵੇਗੀ ਬੈਠਕ

18 Sep, 2026 09:09 AM

ਪੰਜਾਬ ਵਿੱਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚਲਾਏ ਜਾ ਰਹੇ ਸੰਘਰਸ਼ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਲਾਜ਼ਮ ਆਗੂਆਂ ਵਿਚਾਲੇ ਅੱਜ ਅਹਿਮ ਮੀਟਿੰਗ ਹੋਣ ਜਾ ਰਹੀ ਹੈ।

ਇਹ ਮੀਟਿੰਗ ਅੱਜ 18 ਸਤੰਬਰ ਨੂੰ ਸਵੇਰੇ 11 ਵਜੇ ਹੋਵੇਗੀ। ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਹੋਵੇਗੀ।

ਸਾਂਝੀ ਤਾਲਮੇਲ ਕਮੇਟੀ ਦੇ ਆਗੂ ਕਰਨਗੇ ਮੁਲਾਕਾਤ

ਇਸ ਦੌਰਾਨ ਸਾਂਝੀ ਤਾਲਮੇਲ ਕਮੇਟੀ ਦੇ ਆਗੂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਮੀਟਿੰਗ ਦੌਰਾਨ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਅਤੇ ਚਲਾਏ ਜਾ ਰਹੇ ਸੰਘਰਸ਼ ਨਾਲ ਸਬੰਧਤ ਮੁੱਦੇ ਮੁੱਖ ਮੰਤਰੀ ਦੇ ਸਾਹਮਣੇ ਰੱਖੇ ਜਾਣਗੇ।

ਪੰਜਾਬ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਇਹ ਗੱਲਬਾਤ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਮੁਲਾਜ਼ਮ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।

Posted By: Punjab Infoline Bureau

Latest News