ਲੁਧਿਆਣਾ: ਜਨ ਸ਼ਕਤੀ ਪਾਰਟੀ ਆਫ ਇੰਡੀਆ ਦੇ ਕੌਮੀ ਪ੍ਰਧਾਨ ਸ: ਗੁਰਜੀਤ ਸਿੰਘ ਆਜ਼ਾਦ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਤਿੱਖੇ ਨਿਸ਼ਾਨੇ ਲਾਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਿਨਾਂ ਪੰਜਾਬ ਦੇ ਅਫਸਰਾਂ ਨਾਲ ਮੀਟਿੰਗ ਕਰਨ ਦਾ ਇਲਜ਼ਾਮ ਲਗਾਇਆ ਹੈ। ਜਨ ਸ਼ਕਤੀ ਪਾਰਟੀ ਆਫ ਇੰਡੀਆ ਵੱਡੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਨੂੰ ਦਿੱਲੀ ਦੀ ਕਠਪੁਤਲੀ ਬਣਾਇਆ ਜਾ ਰਿਹਾ ਹੈ। ਪੰਜਾਬ ਦੀ ਜਨਤਾ ਨੂੰ ਦੱਸੋ ਇਹ ਮੀਟਿੰਗ ਕਿਸ ਹੈਸੀਅਤ ਕੀਤੀ ਗਈ ਹੈ।ਕੀ ਪੰਜਾਬ ਨੂੰ ਇਸੇ ਬਦਲਾਅ ਦੀ ਉਡੀਕ ਸੀ ਕਿ ਕਿਸੇ ਹੋਰ ਸੂਬੇ ਦਾ ਮੁੱਖ ਮੰਤਰੀ ਪੰਜਾਬ ਦੇ ਮਸਲਿਆਂ ਵਿਚ ਦਾਖ਼ਲ ਦੇਵੇ।ਜਨ ਸ਼ਕਤੀ ਪਾਰਟੀ ਆਫ ਇੰਡੀਆ ਦੇ ਕੌਮੀ ਪ੍ਰਧਾਨ ਸ: ਗੁਰਜੀਤ ਸਿੰਘ ਆਜ਼ਾਦ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਦਿੰਦੀ ਹੀ ਰਹੀ ਹੈ। ਪਰ, ਇਹ ਪਹਿਲੀ ਵਾਰ ਹੈ ਕਿ ਅਸੀਂ ਦਿੱਲੀ ਨੂੰ ਦੇਖ ਰਹੇ ਹਾਂ, ਜੋ ਸੂਬਾ ਸਰਕਾਰ ਹੁੰਦਿਆਂ ਵੀ ਪੰਜਾਬ ਸਰਕਾਰ ਦੇ ਅੰਦਰੂਨੀ ਮਾਮਲਿਆਂ ਵਿੱਚ ਸਿੱਧੀ ਦਖਲਅੰਦਾਜ਼ੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕੀ ਸਾਨੂੰ ਇਸੇ ਬਦਲਾਅ ਦੀ ਉਡੀਕ ਸੀ ?ਅਸੀਂ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਜੀ ਪਾਸੋਂ ਅਤੇ ਮੀਟਿੰਗ ਚ ਸ਼ਾਮਿਲ ਪੰਜਾਬ ਦੇ ਅਧਿਕਾਰੀਆਂ ਪਾਸੋ ਇਸ ਪੂਰੇ ਮਸਲੇ ਤੇ ਸਥਿਤੀ ਨੂੰ ਸਪੱਸ਼ਟ ਕਰਨ ਦੀ ਮੰਗ ਕਰਦੇ ਹਾਂ।