ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨਾਲ ਨਵੀਆਂ ਕਲਮਾਂ ਨਵੀਂ ਉਡਾਣ ਪ੍ਰੋਜੈਕਟ ਬਾਰੇ ਮੀਟਿੰਗ ਅਤੇ ਕੈਲੰਡਰ ਜਾਰੀ
- ਪੰਜਾਬ
- 14 Mar,2025
ਬਠਿੰਡਾ, 14 ਮਾਰਚ (ਬੁੱਟਰ )ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸ.ਸੁੱਖੀ ਬਾਠ ਦੀ ਅਗਵਾਈ ਵਿੱਚ ਚੱਲ ਰਹੇ ਪ੍ਰਸਿੱਧ ਪ੍ਰੋਜੈਕਟ 'ਨਵੀਆਂ ਕਲਮਾਂ ਨਵੀਂ ਉਡਾਣ' ਸੰਬੰਧੀ ਜ਼ਿਲ੍ਹਾ ਬਠਿੰਡਾ-2 ਟੀਮ ਨੇ ਮਨਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ,ਸਿਕੰਦਰ ਸਿੰਘ ਬਰਾੜ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਠਿੰਡਾ,ਮਹਿੰਦਰਪਾਲ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ(ਐ. ਸਿੱ.) ਬਠਿੰਡਾ ਨਾਲ ਮੁਲਾਕਾਤ ਕੀਤੀ ਅਤੇ ਪ੍ਰਾਜੈਕਟ ਦੇ ਵਿਕਾਸ ਅਤੇ ਸਫ਼ਲਤਾ ਸੰਬੰਧੀ ਵਿਚਾਰ ਚਰਚਾ ਕੀਤੀ, ਬਾਲ ਸਾਹਿਤਕਾਰਾਂ ਵਾਲਾ ਕੈਲੰਡਰ ਜਾਰੀ ਕੀਤਾ ਅਤੇ ਨਵੀਆਂ ਕਲਮਾਂ ਨਵੀਂ ਉਡਾਨ ਦੀਆਂ ਕਿਤਾਬਾਂ ਭੇਂਟ ਕੀਤੀਆਂ।ਇਸ ਮੌਕੇ ਪ੍ਰੋਜੈਕਟ ਜਨਰਲ ਸਕੱਤਰ ਗੁਰਵਿੰਦਰ ਸਿੰਘ ਸਿੱਧੂ,ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬਾਜਕ,ਮੀਡੀਆ ਕੋਆਰਡੀਨੇਟਰ ਬੂਟਾ ਸਿੰਘ ਮਾਨ, ਜਗਸੀਰ ਸਿੰਘ ਢੱਡੇ, ਮਨਪ੍ਰੀਤ ਕੌਰ ਸਮੇਤ ਸਮੂਹ ਬਠਿੰਡਾ-2 ਟੀਮ ਮੈਂਬਰ ਹਾਜ਼ਰ ਸਨ। ਡੀਈਓ ਵੱਲੋਂ ਨਵੀਆਂ ਕਲਮਾਂ ਨਵੀਂ ਉਡਾਣ ਦੀ ਸ਼ਲਾਘਾ ਕੀਤੀ ਅਤੇ ਹਰ ਪੱਖੋਂ ਸਹਿਯੋਗ ਦੇਣ ਦੀ ਗੱਲ ਕਹੀ।
Posted By:
