ਮਹਿਲਾ SHO ਸੁਨੀਤਾ ਬਾਵਾ ਨੂੰ ਵਿਜੀਲੈਂਸ ਵੱਲੋਂ ਹਿਰਾਸਤ ’ਚ ਲਏ ਜਾਣ ਦੀ ਜਾਣਕਾਰੀ
ਥਾਣਾ ਕੋਟ ਈਸੇ ਖਾਂ ਦੀ ਮਹਿਲਾ SHO ਸੁਨੀਤਾ ਬਾਵਾ ਨੂੰ ਦੇਰ ਰਾਤ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਹਿਰਾਸਤ ਵਿੱਚ ਲਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਹਾਲਾਂਕਿ, ਉਨ੍ਹਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦੇ ਕਾਰਨਾਂ ਸਬੰਧੀ ਅਧਿਕਾਰਤ ਪੁਸ਼ਟੀ ਹਾਲੇ ਨਹੀਂ ਹੋਈ ਹੈ।
ਜਾਣਕਾਰੀ ਮੁਤਾਬਕ ਧਰਮਕੋਟ ਦੇ ਪਿੰਡ ਨੂਰਪੁਰ ਹਕੀਮਾਂ ਨਾਲ ਸਬੰਧਤ ਕੁਝ ਵਿਅਕਤੀਆਂ ਵੱਲੋਂ ਰਿਸ਼ਵਤ ਲੈਣ ਦੇ ਦੋਸ਼ਾਂ ਸਬੰਧੀ ਵਿਜੀਲੈਂਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।
ਮਾਮਲੇ ਵਿੱਚ ਹੋਰ ਵੇਰਵਿਆਂ ਦੀ ਉਡੀਕ ਹੈ। ਵਿਜੀਲੈਂਸ ਦੀ ਕਾਰਵਾਈ ਅਤੇ ਮਾਮਲੇ ਨਾਲ ਜੁੜੇ ਤੱਥਾਂ ਬਾਰੇ ਅਧਿਕਾਰਤ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।
ਫਿਲਹਾਲ ਮਹਿਲਾ SHO ਸੁਨੀਤਾ ਬਾਵਾ ਦੀ ਹਿਰਾਸਤ ਬਾਰੇ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਜਲਦ ਹੀ ਇਸ ਸਬੰਧੀ ਜਾਣਕਾਰੀ ਦਿੱਤੇ ਜਾਣ ਦੀ ਉਮੀਦ ਹੈ।
Posted By: Punjab Infoline Bureau