Punjab Infoline

ਪੰਜਾਬੀ

ਬਠਿੰਡਾ ’ਚ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਅਕਤੂਬਰ ਨੂੰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਹੋਣਗੇ ਮੁੱਖ ਮਹਿਮਾਨ

30 Sep, 2026 01:53 PM

ਬਠਿੰਡਾ, 30 ਸਤੰਬਰ: ਹਾੜ੍ਹੀ 2026-27 ਦੀਆਂ ਫਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਅਤੇ ਪਰਾਲੀ ਪ੍ਰਬੰਧਨ ਲਈ ਆਤਮਾ ਸਕੀਮ ਹੇਠ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਅਕਤੂਬਰ ਨੂੰ ਬਲਵੰਤ ਗਾਰਗੀ ਆਡੀਟੋਰੀਅਮ ਹਾਲ, ਬਠਿੰਡਾ ਵਿਖੇ ਲਗਾਇਆ ਜਾਵੇਗਾ। ਮੇਲਾ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗਾ।

ਕਿਸਾਨ ਮੇਲੇ ਵਿੱਚ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਸ੍ਰੀਮਤੀ ਹਰਪ੍ਰੀਤ ਪਾਲ ਕੌਰ ਨੇ ਸਾਂਝੀ ਕੀਤੀ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਮੇਲੇ ਵਿੱਚ ਲਗਭਗ 1500 ਕਿਸਾਨਾਂ ਵੱਲੋਂ ਹਿੱਸਾ ਲਿਆ ਜਾਵੇਗਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਮਹਿਕਮੇ ਦੇ ਉੱਚ ਅਧਿਕਾਰੀ ਵੀ ਮੇਲੇ ਵਿੱਚ ਭਾਗ ਲੈਣਗੇ।

ਇਸ ਮੇਲੇ ਦੀ ਪ੍ਰਧਾਨਗੀ ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਗੁਰਜੀਤ ਸਿੰਘ ਵੱਲੋਂ ਕੀਤੀ ਜਾਵੇਗੀ।

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਮੇਲੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਇਸ ਦਾ ਲਾਭ ਲੈਣ।

Latest News