ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ, ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਸ਼ਾਨਦਾਰ ਸਜਾਵਟ
- ਗੁਰਮਤਿ ਗਿਆਨ
- (Asia/Kolkata)
ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 27 ਅਕਤੂਬਰ, 2026 ਨੂੰ ਮਨਾਇਆ ਜਾ ਰਿਹਾ ਹੈ। ਇਸ ਪਾਵਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਰੰਗ-ਬਿਰੰਗੀਆਂ ਲਾਈਟਾਂ, ਦੀਵਿਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ ਹੈ। ਇਸ ਦੇ ਨਾਲ ਹੀ ਬਾਬਾ ਅਟਲ ਰਾਏ ਜੀ ਦੇ ਅਸਥਾਨ ਨੂੰ ਵੀ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ।
ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਰਾਤ ਸਮੇਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਦੀਪਮਾਲਾ ਕੀਤੀ ਜਾਵੇਗੀ।
ਇਸ ਮੌਕੇ ਸ਼ਾਨਦਾਰ ਆਤਿਸ਼ਬਾਜ਼ੀ ਵੀ ਹੋਵੇਗੀ। ਰੌਸ਼ਨੀਆਂ ਨਾਲ ਜਗਮਗਾਉਂਦੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਲਈ ਵੱਡੀ ਗਿਣਤੀ ਵਿੱਚ ਸੰਗਤ ਪਹੁੰਚ ਰਹੀ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਵੱਲੋਂ ਗੁਰਬਾਣੀ ਕੀਰਤਨ ਅਤੇ ਅਰਦਾਸ ਰਾਹੀਂ ਸ਼ਰਧਾ ਪ੍ਰਗਟਾਈ ਜਾ ਰਹੀ ਹੈ। ਸੰਗਤ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀ ਹੈ।