ਦੋਰਾਹਾ, ਅਮਰੀਸ਼ ਆਨੰਦ,ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਹਰ ਵਰਗ ਕਿਸਾਨੀ ਦੇ ਨਾਲ ਆ ਕੇ ਖੜ੍ਹ ਗਿਆ ਹੈ ਅਤੇ ਇਹ ਸੰਘਰਸ਼ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਲਈ ਮਜਬੂਰ ਕਰ ਦੇਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵਕ ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਦੇ ਸੀਨੀਅਰ ਆਗੂ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਮੈਂਬਰ ਕਮੇਟੀ ਸ. ਹਰਜੀਵਨ ਪਾਲ ਸਿੰਘ ਗਿੱਲ ਨੇ ਪ੍ਰੈੱਸ ਨਾਲ ਗੱਲਬਾਤ ਕਰਦੇ ਕੀਤਾ ਓਹਨਾ ਕਿਹਾ ਖੇਤੀ ਕਾਨੂੰਨ ਕਿਸਾਨੀ ਦੇ ਹੱਕ ਵਿੱਚ ਨਹੀਂ ਅਤੇ ਜੇਕਰ ਕਿਸਾਨਾਂ ਦੇ ਹੱਕ ਵਿੱਚ ਹੁੰਦਾ ਤਾਂ ਕਿਸਾਨ ਠੰਢ ਵਿੱਚ ਸੜਕਾਂ 'ਤੇ ਸੰਘਰਸ਼ ਕਰਨ ਲਈ ਮਜ਼ਬੂਰ ਨਾ ਹੁੰਦੇ ਅਤੇ ਕੇਂਦਰ ਨੇ ਹਮੇਸ਼ਾ ਹੀ ਕਿਸਾਨੀ ਨੂੰ ਤਬਾਹ ਕਰਨ ਵਾਲੇ ਫ਼ੈਸਲੇ ਲਏ ਪਰ ਕਿਸਾਨੀ ਸੰਘਰਸ਼ ਦੀ ਜਿੱਤ ਹੋਵੇਗੀ। ਉਨ੍ਹਾਂ ਹਰ ਵਰਗ ਨੂੰ ਅਪੀਲ ਕੀਤੀ ਕਿ ਉਹ ਇਸੇ ਤਰ੍ਹਾਂ ਕਿਸਾਨੀ ਸੰਘਰਸ਼ ਦਾ ਸਹਿਯੋਗ ਦਿੰਦੇ ਰਹਿਣ ਤਾਂ ਕਿ ਕਿਸਾਨੀ ਸੰਘਰਸ਼ ਅੱਗੇ ਕੇਂਦਰ ਨੂੰ ਝੁਕਣ ਲਈ ਮਜ਼ਬੂਰ ਕੀਤਾ ਜਾ ਸਕੇ।