-
ਸਾਡਾ ਸੱਭਿਆਚਾਰ
-
Fri Dec,2022
ਉੱਘੀ ਸਮਾਜ ਸੇਵਿਕਾ ਏ.ਪੀ.ਜੇ ਸਕੂਲ ਮਾਡਲ ਟਾਊਨ,ਜਲੰਧਰ ਦੇ ਪੰਜਾਬੀ ਵਿਭਾਗ ਦੇ ਮੁੱਖੀ "ਮੈਡਮ ਰਾਜਿੰਦਰ ਕੌਰ" ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਿਰੋਏ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ 'ਤੇ ਯਤਨ ਕਰਨਾ ਅਤਿ ਹੀ ਜ਼ਰੂਰੀ ਹੈ ਤਾਂ ਕਿ ਸਮਾਜ ਵਿਚ ਫੈਲੀਆਂ ਬੁਰਾਈਆਂ ਨੂੰ ਖਤਮ ਕੀਤਾ ਜਾ ਸਕੇ| ਉਨ੍ਹਾਂ ਕਿਹਾ ਕਿ ਇਹ ਸਾਡੇੇ ਸਾਰਿਆਂ ਵਲੋਂ ਸਾਂਝੇ ਤੌਰ 'ਤੇ ਹੰਭਲਾ ਮਾਰਨ ਕਰਕੇ ਹੀ ਹੋ ਸਕਦਾ ਹੈ ਤੇ ਸਾਡਾ ਫਰਜ਼ ਬਣਦਾ ਹੈ ਕਿ ਸਮਾਜ ਸੇਵਾ ਦੇ ਕੰਮਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਨਾਲ-ਨਾਲ ਲੋੜਵੰਦਾਂ ਦੀ ਮਦਦ ਵੀ ਕਰੀਏ |ਉਨ੍ਹਾਂ ਕਿਹਾ ਕਿ ਸਮਾਜ ਵਿਚ ਸਿੱਖਿਆ ਦਾ ਮਿਆਰ ਉਂਚਾ ਚੁੱਕਣ ਲਈ ਵੀ ਸਾਨੂੰ ਪੂਰੀ ਤਰ੍ਹਾਂ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ, ਤਾਂ ਜੋ ਸਮਾਜ ਵਿਚੋਂ ਅਨਪੜ੍ਹਤਾ ਖਤਮ ਕੀਤੀ ਜਾ ਸਕੇ | ਸਾਨੂੰ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਵੀ ਪੂਰੀ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਦੇ ਹੋਏ ਇਕ ਨਿਰੋਏ ਸਮਾਜ ਦੀ ਸਿਰਜਣਾ ਹੋ ਸਕੇ.