ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਹਰ ਇੱਕ ਵਿਅਕਤੀ ਦਾ ਫਰਜ਼- ਪ੍ਰੋ. ਬਲਜਿੰਦਰ ਕੌਰ
- ਪੰਜਾਬ
- 19 May,2025
ਤਲਵੰਡੀ ਸਾਬੋ, 19 ਮਈ (ਗੁਰਜੰਟ ਸਿੰਘ ਨਥੇਹਾ)- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਨਸ਼ਿਆਂ ਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰਹੇਗੀ। ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਕਰਨ ਲਈ ਹਰ ਪੰਜਾਬੀ ਦਾ ਫਰਜ ਹੈ ਉਹ ਆਪਣਾ ਸਹਿਯੋਗ ਦੇਵੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਚੀਫ਼ ਵਿਪ ਤੇ ਹਲਕਾ ਵਿਧਾਇਕਾ ਤਲਵੰਡੀ ਸਾਬੋ ਪ੍ਰੋ. ਬਲਜਿੰਦਰ ਕੌਰ ਨੇ ਸਾਡੇ ਪੱਤਰਕਾਰ ਨਾਲ ਗਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੇਂਡੂ ਸੁਰੱਖਿਆ ਕਮੇਟੀਆਂ, ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਕਿ ਉਹ ਪਿੰਡਾਂ ਦੇ ਪਹਿਰੇਦਾਰ ਵਜੋਂ ਕੰਮ ਕਰਕੇ ਨਸ਼ਿਆਂ ‘ਚ ਗ੍ਰਸਤ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਅਜਿਹੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਕੇ ਉਨ੍ਹਾਂ ਨੂੰ ਨਵਾਂ ਜੀਵਨ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਪਿੰਡ-ਪਿੰਡ ਜਾ ਕੇ ਸਾਡੀ ਨੌਜਵਾਨੀ ਨੂੰ ਬਚਾਉਣ ਦੀ ਲੋੜ ਹੈ। ਇੱਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਨਿਰਣਾਇਕ ਲੜਾਈ ਵਿੱਢੀ ਗਈ ਹੈ, ਜਿਸ ਵਿੱਚ ਲੋਕਾਂ ਦਾ ਸਾਥ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪਿੰਡ ਦੇ ਗਲੀ, ਮੁਹੱਲਿਆਂ ਵਿਚ ਜਾਗਰੂਕ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੱਦਾ ਦਿੱਤਾ ਗਿਆ ਹੈ, ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਸਰਕਾਰ ਵੱਲੋਂ ਉਸਦਾ ਮੁਫਤ ਨਸ਼ਾ ਛੁੜਾਇਆ ਜਾਵੇਗਾ ਅਤੇ ਇਲਾਜ ਕਰਵਾਇਆ ਜਾਵੇਗਾ। ਹਲਕਾ ਵਾਸੀਆਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਆਮ ਲੋਕਾਂ ਦਾ ਪੂਰਨ ਸਹਿਯੋਗ ਦੀ ਲੋੜ ਹੈ ਫਿਰ ਹੀ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਇਆ ਜਾ ਸਕਦਾ ਹੈ।
Posted By:
GURJANT SINGH
Leave a Reply