ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ 'ਚ ਸੈਮੀਨਾਰ

ਪਟਿਆਲਾ 6 ਸਤੰਬਰ (ਪੀ ਐੱਸ ਗਰੇਵਾਲ) - ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਇੱਥੇ ਕੇਂਦਰੀ ਜੇਲ੍ਹ ਵਿਖੇ ਬੰਦੀਆਂ ਦੇ ਅਧਿਕਾਰਾਂ ਬਾਰੇ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕਰਵਾਏ ਇਸ ਸੈਮੀਨਾਰ ਵਿੱਚ ਪੈਨਲ ਐਡਵੋਕੇਟ ਸ. ਅਮਰਜੀਤ ਸਿੰਘ ਸੰਧੂ ਤੇ ਸ. ਰਣਜੀਤ ਸਿੰਘ ਨੇ ਬੰਦੀਆਂ ਦੇ ਅਧਿਕਾਰਾਂ ਬਾਰੇ ਜਾਗਰੂਕ ਕੀਤਾ। ਇਸੇ ਦੌਰਾਨ ਨਾਲਸਾ (ਸੀਨੀਅਰ ਨਾਗਰਿਕਾਂ ਲਈ ਕਾਨੂੰਨੀ ਸੇਵਾਵਾਂ) ਯੋਜਨਾ, ઠ2016 ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਬੰਦੀਆਂ ਨੇ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ।ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸ. ਭੁਪਿੰਦਰ ਸਿੰਘ ਵਿਰਕ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਅਤੇ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਸ੍ਰੀ ਰਜਿੰਦਰ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੰਦੀਆਂ ਨੂੰ ਜਾਗਰੂਕ ਕਰਨ ਪੁੱਜੇ ਪੈਨਲ ਐਡਵੋਕੇਟਸ ਦਾ ਧੰਨਵਾਦ ਕੀਤਾ। ਇਸ ਮੌਕੇ ਵਧੀਕ ਸੁਪਰਡੈਂਟ ਸ. ਮਨਜੀਤ ਸਿੰਘ ਸਿੱਧੂ, ਡਿਪਟੀ ਸੁਪਰਡੈਂਟ ਸਕਿਊਰਟੀ ਲਾਲ ਸਿੰਘ ਅਤੇ ਪੈਰਾ ਲੀਗਲ ਵਲੰਟੀਅਰ ਸ੍ਰੀ ਪ੍ਰਿੰਸ ਮੈਦਾਨ ਅਤੇ ਸ. ਹਰਦੀਪ ਸਿੰਘ ਨੇ ਵੀ ਸ਼ਿਰਕਤ ਕੀਤੀ।