ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਤੋਂ ਅੱਜ SIT ਮੁੜ ਕਰੇਗੀ ਪੁੱਛਗਿੱਛ

ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਤੋਂ ਅੱਜ SIT ਮੁੜ ਕਰੇਗੀ ਪੁੱਛਗਿੱਛ

2015 ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਅੱਜ ਮੁੜ ਪੁੱਛਗਿੱਛ ਕੀਤੀ ਜਾਵੇਗੀ। SIT ਨੇ ਉਨ੍ਹਾਂ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਆਪਣੇ ਮੁੱਖ ਦਫ਼ਤਰ ਵਿੱਚ ਪੇਸ਼ ਹੋਣ ਲਈ ਬੁਲਾਇਆ ਹੈ।

ਇਹ ਪਿਛਲੇ ਤਿੰਨ ਮਹੀਨਿਆਂ ਦੌਰਾਨ ਸੁਖਬੀਰ ਬਾਦਲ ਤੋਂ ਪੁੱਛਗਿੱਛ ਦਾ ਦੂਜਾ ਮੌਕਾ ਹੈ। ਇਸ ਤੋਂ ਪਹਿਲਾਂ ਵੀ ਉਹ SIT ਸਾਹਮਣੇ ਪੇਸ਼ ਹੋ ਚੁੱਕੇ ਹਨ ਅਤੇ ਜਾਂਚ ਟੀਮ ਵੱਲੋਂ ਉਨ੍ਹਾਂ ਤੋਂ ਮਾਮਲੇ ਨਾਲ ਸਬੰਧਤ ਸਵਾਲ ਕੀਤੇ ਗਏ ਸਨ।

ਬਹਿਬਲ ਕਲਾਂ ਗੋਲੀਕਾਂਡ 2015 ਵਿੱਚ ਬੇਅਦਬੀ ਮਾਮਲਿਆਂ ਦੇ ਵਿਰੋਧ ਵਿੱਚ ਚੱਲ ਰਹੇ ਧਰਨੇ ਦੌਰਾਨ ਹੋਈ ਪੁਲਿਸ ਫਾਇਰਿੰਗ ਨਾਲ ਸਬੰਧਤ ਹੈ। ਇਸ ਘਟਨਾ ਵਿੱਚ ਦੋ ਪ੍ਰਦਰਸ਼ਨਕਾਰੀਆਂ ਦੀ ਮੌਤ ਹੋਈ ਸੀ।

ਸੁਖਬੀਰ ਬਾਦਲ ਦਾ ਕਹਿਣਾ ਰਿਹਾ ਹੈ ਕਿ ਜਦੋਂ ਵੀ ਸਰਕਾਰ ਕਿਸੇ ਮਾਮਲੇ ਵਿੱਚ ਘਿਰਦੀ ਹੈ ਤਾਂ ਸਿਆਸੀ ਤੌਰ ’ਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ।

SIT ਵੱਲੋਂ ਅੱਜ ਦੀ ਪੁੱਛਗਿੱਛ ਦੌਰਾਨ ਮਾਮਲੇ ਨਾਲ ਸਬੰਧਤ ਹੋਰ ਪੱਖਾਂ ਬਾਰੇ ਵੀ ਸਵਾਲ ਕੀਤੇ ਜਾਣ ਦੀ ਸੰਭਾਵਨਾ ਹੈ।