ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ, ਗੁਰਦਾਸਪੁਰ-ਪਠਾਨਕੋਟ ਲਈ ਭਾਰੀ ਮੀਂਹ ਦਾ ਅਲਰਟ

ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ, ਗੁਰਦਾਸਪੁਰ-ਪਠਾਨਕੋਟ ਲਈ ਭਾਰੀ ਮੀਂਹ ਦਾ ਅਲਰਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਮਾਨਸੂਨ ਦੇ ਮੁੜ ਸਰਗਰਮ ਹੋਣ ਨਾਲ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ, ਅੱਜ ਸੂਬੇ ਦੇ ਕੁਝ ਹਿੱਸਿਆਂ ਵਿੱਚ ਗਰਜ-ਚਮਕ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਵੀ ਅੰਸ਼ਕ ਤੌਰ ‘ਤੇ ਬੱਦਲਵਾਈ ਰਹੇਗੀ ਅਤੇ ਮੀਂਹ ਜਾਂ ਗਰਜ-ਚਮਕ ਨਾਲ ਮੀਂਹ ਪੈਣ ਦੇ ਆਸਾਰ ਹਨ।

ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਆਇਆ ਹੈ, ਪਰ ਇਹ ਹੁਣ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਸਭ ਤੋਂ ਵੱਧ ਤਾਪਮਾਨ 37.5 ਡਿਗਰੀ ਸੈਲਸੀਅਸ ਬਠਿੰਡਾ ਵਿੱਚ ਦਰਜ ਕੀਤਾ ਗਿਆ।

16 ਜ਼ਿਲ੍ਹਿਆਂ ਵਿੱਚ ਮੀਂਹ ਦੀ ਭਵਿੱਖਬਾਣੀ

ਮੌਸਮ ਵਿਭਾਗ ਨੇ ਅੱਜ (ਸੋਮਵਾਰ) 16 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਗੁਰਦਾਸਪੁਰ ਅਤੇ ਪਠਾਨਕੋਟ ਦੇ ਕੁਝ ਖਾਸ ਇਲਾਕਿਆਂ ਲਈ ਭਾਰੀ ਮੀਂਹ ਅਤੇ ਗਰਜ-ਚਮਕ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਤੋਂ ਇਲਾਵਾ, ਪਠਾਨਕੋਟ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ ਅਤੇ ਮੋਹਾਲੀ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।

ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।