ਨੇਪਾਲ ’ਚ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1,386 ਹੋਈ, 5,130 ਲੋਕ ਅਜੇ ਵੀ ਲਾਪਤਾ

ਨੇਪਾਲ ’ਚ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1,386 ਹੋਈ, 5,130 ਲੋਕ ਅਜੇ ਵੀ ਲਾਪਤਾ

ਨੇਪਾਲ ’ਚ ਫਲੈਸ਼ ਫਲੱਡ ਨਾਲ ਮੌਤਾਂ ਦੀ ਗਿਣਤੀ 1,386 ਹੋਈ, 5,130 ਲੋਕ ਅਜੇ ਵੀ ਲਾਪਤਾ

ਨੇਪਾਲ ਵਿੱਚ ਫਲੈਸ਼ ਫਲੱਡ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 1,386 ਹੋ ਗਈ ਹੈ। ਪ੍ਰਭਾਵਿਤ ਅੱਠ ਜ਼ਿਲ੍ਹਿਆਂ ਵਿੱਚੋਂ ਹੋਰ ਲਾਸ਼ਾਂ ਮਿਲਣ ਤੋਂ ਬਾਅਦ ਮੌਤਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।

ਇਹ ਹੜ੍ਹ ਪਿਛਲੇ ਮਹੀਨੇ ਦੀ 26 ਤਾਰੀਖ ਨੂੰ ਨੇਪਾਲ-ਤਿੱਬਤ ਸਰਹੱਦ ਨੇੜੇ ਆਈ ਬਰਫ਼-ਚੱਟਾਨਾਂ ਦੀ ਹਿਮਸਖਲਨ ਕਾਰਨ ਆਏ ਸਨ। ਇਨ੍ਹਾਂ ਹੜ੍ਹਾਂ ਨੇ ਉੱਤਰੀ ਅਤੇ ਕੇਂਦਰੀ ਨੇਪਾਲ ਦੇ ਕਸਬਿਆਂ ਅਤੇ ਪਿੰਡਾਂ ਵਿੱਚ ਭਾਰੀ ਤਬਾਹੀ ਮਚਾਈ।

ਨੈਸ਼ਨਲ ਡਿਜ਼ਾਸਟਰ ਰਿਸਕ ਰਿਡਕਸ਼ਨ ਐਂਡ ਮੈਨੇਜਮੈਂਟ ਅਥਾਰਟੀ ਦੇ ਅਨੁਸਾਰ, ਹੁਣ ਤੱਕ ਮਿਲੀਆਂ ਲਾਸ਼ਾਂ ਵਿੱਚੋਂ 104 ਦੀ ਪਛਾਣ ਹੋ ਚੁੱਕੀ ਹੈ ਅਤੇ ਉਨ੍ਹਾਂ ਨੂੰ ਪਰਿਵਾਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਕਰੀਬ 5,130 ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ।

13,700 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ

ਸੁਰੱਖਿਆ ਬਲਾਂ ਵੱਲੋਂ ਖੋਜ ਅਤੇ ਬਚਾਅ ਮੁਹਿੰਮ ਜਾਰੀ ਹੈ। ਹੁਣ ਤੱਕ 13,700 ਤੋਂ ਵੱਧ ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ, ਜਦਕਿ 339 ਲੋਕ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।

ਇਸ ਦੌਰਾਨ ਰਾਸੁਵਾ, ਨੁਵਾਕੋਟ ਅਤੇ ਧਾਦਿੰਗ ਜ਼ਿਲ੍ਹਿਆਂ ਵਿੱਚ 3,700 ਤੋਂ ਵੱਧ ਲੋਕ ਅਸਥਾਈ ਸ਼ੈਲਟਰਾਂ ਵਿੱਚ ਰਹਿ ਰਹੇ ਹਨ।