Punjab Infoline

ਪੰਜਾਬੀ

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ PM ਮੋਦੀ ਨੇ ਭੇਟ ਕੀਤੀ ਸ਼ਰਧਾਂਜਲੀ, ਹਿੰਮਤ ਤੇ ਕੁਰਬਾਨੀ ਨੂੰ ਕੀਤਾ ਯਾਦ

28 Sep, 2026 12:43 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ’ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਭਗਤ ਸਿੰਘ ਦੀ ਹਿੰਮਤ, ਕੁਰਬਾਨੀ ਅਤੇ ਦੇਸ਼ ਪ੍ਰਤੀ ਸਮਰਪਣ ਨੂੰ ਪ੍ਰੇਰਨਾ ਦਾ ਸਦੀਵੀ ਸਰੋਤ ਦੱਸਿਆ, ਖਾਸ ਕਰਕੇ ਭਾਰਤ ਦੇ ਨੌਜਵਾਨਾਂ ਲਈ।

‘ਐਕਸ’ ’ਤੇ ਪੋਸਟ ਕਰਕੇ ਕੀਤਾ ਨਮਨ

‘ਐਕਸ’ (X) ’ਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ’ਤੇ ਲੱਖ-ਲੱਖ ਪ੍ਰਣਾਮ। ਆਪਣੀ ਅਦੁੱਤੀ ਹਿੰਮਤ ਅਤੇ ਬਹਾਦਰੀ ਨਾਲ, ਉਨ੍ਹਾਂ ਨੇ ਆਜ਼ਾਦੀ ਅੰਦੋਲਨ ਵਿੱਚ ਨਵੀਂ ਰੂਹ ਫੂਕ ਦਿੱਤੀ। ਦੇਸ਼ ਦੇ ਮਾਣ-ਸਨਮਾਨ ਲਈ ਸਭ ਕੁਝ ਕੁਰਬਾਨ ਕਰਨ ਦੀ ਉਨ੍ਹਾਂ ਦੀ ਭਾਵਨਾ ਭਾਰਤ ਦੇ ਨੌਜਵਾਨਾਂ ਦੀ ਹਿੰਮਤ ਅਤੇ ਦ੍ਰਿੜ੍ਹ ਸੰਕਲਪ ਦਾ ਪ੍ਰਤੀਕ ਹੈ।”

ਨੌਜਵਾਨਾਂ ਲਈ ਪ੍ਰੇਰਨਾਦਾਇਕ ਸ਼ਖਸੀਅਤ ਦੱਸਿਆ

ਇੱਕ ਵੀਡੀਓ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਭਗਤ ਸਿੰਘ ਨੂੰ ਹਰੇਕ ਭਾਰਤੀ, ਖਾਸ ਕਰਕੇ ਨੌਜਵਾਨਾਂ ਲਈ ਪ੍ਰੇਰਨਾਦਾਇਕ ਸ਼ਖਸੀਅਤ ਦੱਸਿਆ ਅਤੇ ਉਨ੍ਹਾਂ ਦੀ ਨਿਡਰਤਾ ਤੇ ਹਿੰਮਤ ਨੂੰ ਉਜਾਗਰ ਕੀਤਾ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਅਮਰ ਸ਼ਹੀਦ ਭਗਤ ਸਿੰਘ ਹਰੇਕ ਭਾਰਤੀ, ਖਾਸ ਕਰਕੇ ਨੌਜਵਾਨਾਂ ਲਈ ਪ੍ਰੇਰਨਾਦਾਇਕ ਸ਼ਖਸੀਅਤ ਹਨ। ਨਿਡਰਤਾ ਅਤੇ ਹਿੰਮਤ ਉਨ੍ਹਾਂ ਦੇ ਸੁਭਾਅ ਵਿੱਚ ਰਚੀ-ਵੱਸੀ ਸੀ। ਦੇਸ਼ ਲਈ ਕੁਰਬਾਨ ਹੋਣ ਤੋਂ ਪਹਿਲਾਂ, ਉਨ੍ਹਾਂ ਨੇ ਅੰਗਰੇਜ਼ਾਂ ਨੂੰ ਇੱਕ ਪੱਤਰ ਲਿਖ ਕੇ ਕਿਹਾ ਸੀ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਸਾਥੀ ਕ੍ਰਾਂਤੀਕਾਰੀਆਂ ਨੂੰ ਫਾਂਸੀ ਨਾ ਦਿੱਤੀ ਜਾਵੇ, ਸਗੋਂ ਗੋਲੀ ਮਾਰ ਦਿੱਤੀ ਜਾਵੇ। ਇਹ ਉਨ੍ਹਾਂ ਦੀ ਹਿੰਮਤ ਦੀ ਇੱਕ ਮਿਸਾਲ ਹੈ।”

ਲੋਕਾਂ ਦੇ ਦੁੱਖ-ਦਰਦ ਪ੍ਰਤੀ ਸੰਵੇਦਨਸ਼ੀਲਤਾ ਨੂੰ ਕੀਤਾ ਯਾਦ

ਪ੍ਰਧਾਨ ਮੰਤਰੀ ਨੇ ਆਮ ਲੋਕਾਂ ਦੇ ਦੁੱਖ-ਦਰਦ ਪ੍ਰਤੀ ਭਗਤ ਸਿੰਘ ਦੀ ਸੰਵੇਦਨਸ਼ੀਲਤਾ ਨੂੰ ਵੀ ਯਾਦ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ, “ਭਗਤ ਸਿੰਘ ਲੋਕਾਂ ਦੇ ਦੁੱਖ-ਦਰਦ ਪ੍ਰਤੀ ਬਹੁਤ ਸੰਵੇਦਨਸ਼ੀਲ ਸਨ ਅਤੇ ਹਮੇਸ਼ਾ ਉਨ੍ਹਾਂ ਦੀ ਮਦਦ ਕਰਦੇ ਸਨ।”

Posted By: Punjab Infoline Bureau

Latest News