ਬ੍ਰਹਮ ਮਹਿੰਦਰਾ ਦੇ ਮਾਣਹਾਨੀ ਕੇਸ ’ਚ ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਸਜ਼ਾ
- ਪੰਜਾਬ
- (Asia/Kolkata)
Simarjit Singh Bains Defamation Case: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਪਟਿਆਲਾ ਦੀ ਅਦਾਲਤ ਨੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਦੋਸ਼ੀ ਕਰਾਰ ਦਿੱਤਾ ਹੈ। ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (CJM) ਏਕਤਾ ਸਹੋਤਾ ਦੀ ਅਦਾਲਤ ਨੇ ਉਨ੍ਹਾਂ ਨੂੰ ਇੱਕ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ।
IPC ਦੀ ਧਾਰਾ 500 ਤਹਿਤ ਸੁਣਾਈ ਸਜ਼ਾ
ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਨੂੰ ਭਾਰਤੀ ਦੰਡਾਵਲੀ (IPC) ਦੀ ਧਾਰਾ 500 ਤਹਿਤ ਦੋਸ਼ੀ ਠਹਿਰਾਉਂਦਿਆਂ ਇੱਕ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ। ਸਜ਼ਾ ਦੇ ਹੁਕਮਾਂ ਵਿੱਚ ਉਨ੍ਹਾਂ ’ਤੇ ਕੋਈ ਜੁਰਮਾਨਾ ਨਹੀਂ ਲਗਾਇਆ ਗਿਆ।
ਇਹ ਮਾਮਲਾ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਾਇਰ ਕੀਤੀ ਗਈ ਮਾਣਹਾਨੀ ਦੀ ਸ਼ਿਕਾਇਤ ਨਾਲ ਸਬੰਧਤ ਹੈ।
```