ਰਾਜਪੁਰਾ- (ਰਾਜੇਸ਼ ਡੇਹਰਾ)ਰਾਜਪੁਰਾ ਦੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਦੀ ਵਿਦਿਆਰਥਣਾਂ ਨੇ ਅੰਤਰ ਕਾਲਜ ਐਥਲੇਟਿਕ ਮੁਕਾਬਲੇ ਵਿਚ 1 ਸੋਨ ਅਤੇ 1 ਚਾਂਦੀ ਦਾ ਤਗਮਾ ਜਿੱਤਿਆ ਹੈ। ਕਾਲਜ ਦੀ ਪ੍ਰੋ. ਮਨਦੀਪ ਕੌਰ, ਪ੍ਰੋ. ਤ੍ਰਿਸ਼ਰਨਦੀਪ ਸਿੰਘ ਗਰੇਵਾਲ ਅਤੇ ਕੋਚ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਪਟੇਲ ਕਾਲਜ ਦੀ ਵਿਦਿਆਰਥਣਾਂ ਨੇ ਇਸ ਮੁਕਾਬਲੇ ਵਿੱਚ ਹਿੱਸਾ ਲਿਆ। ਪ੍ਰਭਜੋਤ ਕੌਰ ਨੇ 5000 ਮੀਟਰ ਵਿਚ ਗੋਲਡ ਅਤੇ ਸੁਮਨ ਰਾਨੀ ਨੇ 1500 ਮੀਟਰ ਰੇਸ ਵਿਚ ਚਾਂਦੀ ਦਾ ਤਗਮਾ ਜਿੱਤ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਮੀਤ ਸਿੰਘ ਨੇ ਜੇਤੂਆਂ ਨੂੰ ਵਧਾਈ ਦਿੰਦੀਆਂ ਭਵਿੱਖ ਵਿੱਚ ਵੀ ਇਸੇ ਪ੍ਰਕਾਰ ਕਾਮਯਾਬੀ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਖੇਲ ਵਿੱਚ ਵੀ ਭਾਗ ਲੈਣਾ ਚਾਹੀਦਾ ਹੈ, ਤਾਂਕਿ ਇਕ ਸੇਹਤਮੰਦ ਸਮਾਜ ਦੀ ਸਥਾਪਣਾ ਕੀਤੀ ਜਾ ਸਕੇ। ਇਸ ਮੌਕੇ ਵਾਇਸ ਪ੍ਰਿੰਸੀਪਲ (ਐਡਮਿਨਿਸਟਰੇਸ਼ਨ) ਡਾ. ਜਗੀਰ ਸਿੰਘ ਢੇਸਾ, ਪ੍ਰੋ. ਰਾਜੀਵ ਬਾਹੀਆ, ਡਾ. ਮਨਦੀਪ ਸਿੰਘ, ਪ੍ਰੋ. ਜੈਦੀਪ ਸਿੰਘ, ਪ੍ਰੋ. ਤਰਨਜੀਤ ਸਿੰਘ, ਡਾ. ਸ਼ੇਰ ਸਿੰਘ ਅਤੇ ਮਨਦੀਪ ਸਿੰਘ ਮੌਜੂਦ ਰਹੇ।