ਧੂਰੀ,4 ਜਨਵਰੀ (ਮਹੇਸ਼ ਜਿੰਦਲ) ਨੇੜਲੇ ਪਿੰਡ ਬੁਗਰਾ ਵਿਖੇ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਉਪਰੰਤ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਦੱਸਿਆ ਕਿ ਪੰਚਾਇਤ ਬੁਗਰਾ ਨੂੰ 19 ਲੱਖ 20 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ, ਜਿਸ ਨਾਲ ਪਿੰਡ ਦੇ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਸੀਵਰੇਜ ਪੈਣ ਨਾਲ ਦੂਰ ਹੋਵੇਗੀ। ਉਨਾਂ ਕਿਹਾ ਕਿ ਪੰਚਾਇਤ ਵੱਲੋਂ ਵਿਕਾਸ ਕਾਰਜਾਂ ਲਈ ਜੋ ਵੀ ਮਤੇ ਦਿੱਤੇ ਜਾਣਗੇ, ਉਨਾਂ ਕੰਮਾਂ ਲਈ ਫ਼ੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਗੋਲਡੀ ਨੇ ਨਗਰ ਨਿਵਾਸੀਆਂ ਦੀਆਂ ਮੁਸ਼ਕਲਾਂ ਸੁਣਦਿਆਂ ਤੁਰੰਤ ਉਨਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਤਾਕੀਦ ਵੀ ਕੀਤੀ। ਇਸ ਮੌਕੇ ਹਨੀ ਤੂਰ, ਮਨੀਸ਼ ਗਰਗ, ਬੀ.ਡੀ.ਪੀ.ਓ ਧੂਰੀ ਰਿੰਪੀ ਗਰਗ, ਰਾਜਿੰਦਰ ਸਿੰਘ ਜੇ.ਈ, ਜ਼ਿਲਾ ਪ੍ਰੀਸ਼ਦ ਮੈਂਬਰ ਇੰਦਰਪਾਲ ਸਿੰਘ ਗੋਲਡੀ, ਬਹਾਦਰ ਸਿੰਘ ਸਰਪੰਚ ਬੁਗਰਾ ਤੋਂ ਇਲਾਵਾ ਪੰਚਾਇਤ ਮੈਂਬਰ ਅਤੇ ਨਗਰ ਨਿਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।