ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਰਤੋਂ ਵਿੱਚ ਜਾਵੇ ਲਿਆਂਦਾ-ਵਿਜੈ ਕੁਮਾਰ

ਫਾਜ਼ਿਲਕਾ 26 ਅਕਤੂਬਰ (ਕ੍ਰਿਸ਼ਨ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਰਾਲੀ ਸੁਰੱਖਿਆ ਅਭਿਆਨ 2018 ਤਹਿਤ ਫਸਲਾਂ ਦੀ ਰਹਿੰਦਖੂੰਹਦ ਦੇ ਪ੍ਰਬੰਧ ਸਬੰਧੀ ਡਿਪਟੀ ਕਮਿਸ਼ਨਰ ਸ ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਪੈਦੇ ਪਿੰਡ ਸੀਤੋ ਗੁਨੋ ਵਿਖੇ 'ਪਰਾਲੀ ਬਚਾਓ ਫਸਲ ਵਧਾਓ' ਸਬੰਧੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਅਤੇ ਇਸ ਨੂੰ ਵਰਤੋ ਵਿੱਚ ਲਿਆਉਣ ਵਾਲੀਆਂ ਤਕਨੀਕਾਂ ਬਾਰੇ ਜਾਣੂ ਕਰਵਾਇਆ ਗਿਆ।ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਸ੍ਰੀ ਵਿਜੈ ਕੁਮਾਰ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਪਸ਼ੂਆਂ ਲਈ ਚਾਰੇ ਅਤੇ ਪਸ਼ੂਆਂ ਦੇ ਹੇਠਾਂ ਠੰਡ ਤੋਂ ਬਚਾਉਣ ਲਈ ਵਿਛਾਉਣ ਲਈ ਵੀ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਖੇਤੀਬਾੜੀ ਵਿਕਾਸ ਅਫਸਰ ਸ੍ਰੀ ਨਗੀਨ ਕੁਮਾਰ ਕਿਹਾ ਕਿ ਜੋ ਕਿਸਾਨ ਪਰਾਲੀ ਤੇ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਦੀ ਬਜਾਏ ਵਰਤੋਂ ਵਿੱਚ ਲਿਆ ਰਹੇ ਹਨ ਉਨ੍ਹਾਂ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਸਰਕਾਰ ਵੱਲੋਂ ਪਰਾਲੀ ਤੇ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਦੀ ਬਜਾਏ ਵਰਤੋਂ ਵਿੱਚ ਲਿਆਉਣ ਵਾਲੇ ਖੇਤੀ ਸੰਦਾਂ 'ਤੇ ਵੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ।ਡਾ.ਜੇ.ਕੇ ਅਰੋੜਾ ਨੇ ਇਸ ਦੌਰਾਨ ਦੱਸਿਆ ਕਿ ਇਸ ਅਭਿਆਨ ਤਹਿਤ ਫਸਲਾਂ ਦੀ ਰਹਿੰਦਖੂੰਹਦ ਦੇ ਨੂੰ ਅੱਗ ਨਾ ਲਗਾਉਣ ਅਤੇ ਉਸ ਦੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ। ਇਹ ਜਾਗਰੂਕਤਾ ਕੈਂਪ ਆਯੋਜਿਤ ਕਰਕੇ ਪਰਾਲੀ ਬਚਾਓ ਫਸਲ ਵਧਾਓ ਦੇ ਨਾਅਰੇ ਨੂੰ ਲੈ ਕੇ ਪ੍ਰੇਰਿਤ ਕਰਨਗੇ। ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਪਰਾਲੀ ਦੀ ਸੁਚੱਜੀ ਵਰਤੋਂ ਕਰਕੇ ਉਸ ਤੋਂ ਆਮਦਨ ਪ੍ਰਾਪਤ ਕਰਨ ਅਤੇ ਇਸ ਦੀ ਸਾਂਭ-ਸੰਭਾਲ ਦੇ ਵੱਖੋ-ਵੱਖ ਵਸੀਲੇ ਦੱਸਣਗੇ।ਇਸ ਮੌਕੇ ਖੇਤੀਬਾੜੀ ਵਿਭਾਗ ਦੇ ਨੁਮਾਇਦੇ ਅਤੇ ਸਮੂਹ ਕਿਸਾਨ ਮੋਜੂਦ ਸਨ।