SGPC ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ, ਦੁਪਹਿਰ 12 ਵਜੇ ਹੋਵੇਗੀ ਮੀਟਿੰਗ
- ਪੰਜਾਬ
- (Asia/Kolkata)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਅੱਜ 20 ਨਵੰਬਰ ਨੂੰ ਜਨਰਲ ਇਜਲਾਸ ਸੱਦਿਆ ਗਿਆ ਹੈ। ਇਸ ਇਜਲਾਸ ਦੌਰਾਨ ਪ੍ਰਧਾਨ ਸਮੇਤ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਦਾ ਇਹ ਜਨਰਲ ਇਜਲਾਸ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 12 ਵਜੇ ਹੋਵੇਗਾ। ਇਸ ਦੌਰਾਨ ਕਮੇਟੀ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।