ਰਾਜਪੁਰਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ, ਪਹਿਲੀ ਢੇਰੀ 3200 ਰੁਪਏ ਪ੍ਰਤੀ ਕੁਇੰਟਲ ਵਿਕੀ
- ਪੰਜਾਬ
- 07 Sep,2025
ਰਾਜਪੁਰਾ 7 ਸਤੰਬਰ (ਰਾਜੇਸ਼ ਡਾਹਰਾ )  ਪੰਜਾਬ ਦੀ ਸਾਰਾ ਸਾਲ ਚੱਲਣ ਵਾਲੀ ਅਨਾਜ ਮੰਡੀ ਰਾਜਪੁਰਾ ਵਿੱਚ ਅੱਜ ਝੋਨੇ ਦੀ ਫ਼ਸਲ ਦੀ ਪਹਿਲੀ ਢੇਰੀ ਆਈ ਜੋ 3200 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੈਸ: ਗੋਬਿੰਦ ਰਾਮ ਵਿਕਰਮ ਕੁਮਾਰ ਦੀ ਫਰਮ ਵੱਲੋਂ ਖਰੀਦੀ ਗਈ। ਇਸ ਮੌਕੇ ਮੰਡੀ ਵਿੱਚ ਝੋਨੇ ਦੀ ਫ਼ਸਲ ਦੀ ਪਹਿਲੀ ਢੇਰੀ ਆਉਣ ਤੇ ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਦੀਪਕ ਸੂਦ ਵੱਲੋਂ ਕਿਸਾਨ ਬਲਕਾਰ ਸਿੰਘ ਵਾਸੀ ਚੁਹਾਨਸਾ(ਡੇਰਾ ਬਸੀ)ਦਾ ਮੰਡੀ ਵਿੱਚ ਫ਼ਸਲ ਦੀ ਪਹਿਲੀ ਢੇਰੀ ਲੈ ਕੇ  ਆਉਣ 'ਤੇ ਸਵਾਗਤ ਕੀਤਾ ਗਿਆ ਅਤੇ ਲੱਡੂ ਵੰਡ ਕੇ ਬੋਲੀ ਦੀ ਸ਼ੁਰੂਆਤ ਕਰਵਾਈ ਗਈ।
ਇਸ ਮੌਕੇ ਚੇਅਰਮੈਨ ਦੀਪਕ ਸੂਦ ਨੇ ਕਿਹਾ ਕਿ ਬਤੌਰ ਚੇਅਰਮੈਨ ਮਾਰਕੀਟ ਕਮੇਟੀ,ਰਾਜਪੁਰਾ ਉਹ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਫ਼ਸਲ ਦੇ ਖਰੀਦ ਲਈ ਸੁਚੱਜੇ ਪ੍ਰਬੰਧ ਕਰ ਰਹੇ ਹਨ ਅਤੇ ਝੋਨੇ ਦੀ ਫ਼ਸਲ, ਜੋ ਕਿਸਾਨ ਪੁੱਤਾਂ ਵਾਂਗ ਪਾਲਦਾ ਹੈ,ਦਾ ਇੱਕ ਇੱਕ ਦਾਣਾ ਪਹਿਲ ਦੇ ਅਧਾਰ ਤੇ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਕਿਸਾਨਾਂ ਅਤੇ ਆੜਤੀਆਂ ਲਈ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਮੰਡੀ ਵਿੱਚ ਝੋਨੇ ਦੀ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਦੀ ਵਿਕਰੀ ਸਮੇਂ ਝੋਨੇ ਵਿੱਚ ਨਮੀ ਦੀ ਮਾਤਰਾ ਵੱਧ ਹੋਣ ਕਾਰਨ ਪ੍ਰੇਸ਼ਾਨ ਨਾ ਹੋਣਾ ਪਵੇ। ਇਸ ਮੌਕੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ, ਸੀਨੀਅਰ ਆਪ ਆਗੂ ਮੁਨੀਸ਼ ਸੂਦ,ਆੜਤੀ ਗੁਲਸ਼ਨ ਕੁਮਾਰ, ਵਿਜੇ ਕੱਕੜ, ਓਮ ਪ੍ਰਕਾਸ਼, ਅਸ਼ਵਨੀ ਕੁਮਾਰ, ਰਾਕੇਸ਼ ਕੁਮਾਰ, ਵਿਨੇ ਕੁਮਾਰ, ਸਚਿਨ ਵਰਮਾ ਵੀ ਮੌਜੂਦ ਸਨ
Posted By:
 RAJESH DEHRA
                    RAJESH DEHRA
                  
                
               
                      
Leave a Reply