ਬਬਨਦੀਪ ਸਿੰਘ ਵਾਲੀਆ ਨੇ ਸੰਗਰੂਰ ਦੇ ਐਸ.ਡੀ.ਐਮ. ਵਜੋਂ ਅਹੁਦਾ ਸੰਭਾਲਿਆ

ਸੰਗਰੂਰ, 7 ਅਕਤੂਬਰ (ਰਾਜ਼ੇਸ਼ ਬਾਂਸਲ):- 2016 ਬੈਚ ਦੇ ਪੀ.ਸੀ.ਐਸ ਅਧਿਕਾਰੀ ਸ੍ਰ. ਬਬਨਦੀਪ ਸਿੰਘ ਵਾਲੀਆ ਨੇ ਅੱਜ ਸਬ ਡਵੀਜਨ ਸੰਗਰੂਰ ਦੇ ਐਸ.ਡੀ.ਐਮ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋ ਪਹਿਲਾਂ ਤਲਵੰਡੀ ਸਾਬੋ ਵਿਖੇ ਐਸ.ਡੀ.ਐਮ. ਵਜੋਂ ਤਾਇਨਾਤ ਸਨ ਅਤੇ ਉਸ ਤੋਂ ਪਹਿਲਾਂ ਸਹਾਇਕ ਕਮਿਸ਼ਨਰ ਬਠਿੰਡਾ ਅਤੇ ਸਹਾਇਕ ਕਮਿਸ਼ਨਰ ਫ਼ਰੀਦਕੋਟ ਵਜੋਂ ਵੀ ਆਪਣੀਆ ਸੇਵਾਵਾ ਨਿਭਾਅ ਚੁੱਕੇ ਹਨ।