ਪੰਜਾਬ ਵਿੱਚ ਅਕਾਲੀ-ਭਾਜਪਾ ਮਿਲ ਕੇ ਚੋਣ ਲੜਨਗੇ ਚੋਣਾਂ, ਇਹ ਗਠਜੋੜ ਪੰਜਾਬ ਦੇ ਹਿਤਾਂ ਦਾ ਗਠਜੋੜ: ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਨੇ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਕਿਹਾ ਕਿ ਅਕਾਲੀ-ਭਾਜਪਾ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਾਂਝੇ ਤੌਰ ’ਤੇ ਚੋਣ ਲੜਨਗੇ । ਤੁਹਾਨੂੰ ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਗੱਠਜੋੜ ਟੁੱਟਣ ਤੋਂ ਬਾਅਦ ਰਾਜਨੀਤਕ ਗਲਿਆਰਿਆਂ ਵਿੱਚ ਇਹ ਚਰਚਾ ਚੱਲ ਰਹੀ ਸੀ ਕਿ ਸ਼ਾਇਦ ਪੰਜਾਬ ਵਿੱਚ ਫੁੱਟ ਪੈ ਸਕਦੀ ਹੈ, ਪਰ ਸੁਖਬੀਰ ਬਾਦਲ ਨੇ ਸਪੱਸ਼ਟ ਕਰ ਦਿੱਤਾ ਕਿ ਗਠਜੋੜ ਪੰਜਾਬ ਵਿੱਚ ਜਾਰੀ ਰਹੇਗਾ । ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਹਿਤਾਂ ਦਾ ਗੱਠਜੋੜ ਹੈ ।ਸ੍ਰ. ਬਾਦਲ ਨੇ ਕਿਹਾ ਕਿ ਨਸ਼ਾ ਤਸਕਰ ਅਤੇ ਗੈਂਗਸਟਰ ਸੂਬੇ ਵਿਚ ਕਾਂਗਰਸ ਦੇ ਰਾਜ ਅਧੀਨ ਮਿਲ ਕੇ ਕੰਮ ਕਰ ਰਹੇ ਹਨ । ਡੀਜੀਪੀ ਦਾ ਪੰਜਾਬ ‘ਤੇ ਕੋਈ ਕੰਟਰੋਲ ਨਹੀਂ ਹੈ । ਮੁੱਖ ਮੰਤਰੀ ਕੈਪਟਨ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਖਾਲੀ ਖਜ਼ਾਨੇ ਨੂੰ ਚੀਕਦਿਆਂ ਆਪਣੀਆਂ ਅਸਫਲਤਾਵਾਂ ਨੂੰ ਲੁਕਾ ਰਹੀ ਹੈ । ਕੈਪਟਨ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਰਹੀ ਹੈ ।