ਅਕਾਲੀ ਦਲ ਵੱਲੋਂ ਰੂਪ ਕੌਰ ਸੰਧੂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ
- ਪੰਜਾਬ
- (Asia/Kolkata)
ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ਨੂੰ ਵਾਰ-ਵਾਰ ਅਨੁਸ਼ਾਸਨਹੀਣਤਾ ਅਤੇ ਕਥਿਤ ਦੁਰਵਿਹਾਰ ਦੇ ਦੋਸ਼ਾਂ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਹੈ।
ਸੀਨੀਅਰ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਫ਼ੈਸਲਾ
ਇਹ ਜਾਣਕਾਰੀ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ।