Punjab Infoline

ਪੰਜਾਬੀ

ਮਾਨਸਾ ਅਦਾਲਤ ਦੇ ਅਹਾਤੇ 'ਚ ਫਾਇਰਿੰਗ, ਪੇਸ਼ੀ ਭੁਗਤ ਕੇ ਪਰਤ ਰਹੇ ਦੋ ਨੌਜਵਾਨ ਜ਼ਖਮੀ; ਇੱਕ ਦੀ ਹਾਲਤ ਗੰਭੀਰ

12 Nov, 2026 08:37 PM

Mansa Court Firing: ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਦਾਲਤ ਦੇ ਅਹਾਤੇ ਅੰਦਰ ਦਿਨ-ਦਿਹਾੜੇ ਗੋਲੀਬਾਰੀ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਕਸਬਾ ਭੀਖੀ ਦੇ ਦੋ ਨੌਜਵਾਨਾਂ 'ਤੇ ਉਸ ਸਮੇਂ ਹਮਲਾ ਕੀਤਾ ਗਿਆ, ਜਦੋਂ ਉਹ ਅਦਾਲਤ ਵਿੱਚ ਪੇਸ਼ੀ ਭੁਗਤ ਕੇ ਵਾਪਸ ਆ ਰਹੇ ਸਨ। ਇਸ ਹਮਲੇ ਵਿੱਚ ਦੋਵੇਂ ਨੌਜਵਾਨ ਜ਼ਖਮੀ ਹੋ ਗਏ। ਇੱਕ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਏਮਜ਼ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ, ਜਦੋਂ ਕਿ ਦੂਜੇ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ, ਨੌਜਵਾਨ ਅਦਾਲਤ ਵਿੱਚ ਪੇਸ਼ੀ ਤੋਂ ਵਾਪਸ ਆ ਰਹੇ ਸਨ ਕਿ ਅਚਾਨਕ ਹਮਲਾਵਰਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਵੱਲੋਂ ਘੱਟੋ-ਘੱਟ ਤਿੰਨ ਤੋਂ ਚਾਰ ਗੋਲੀਆਂ ਚਲਾਈਆਂ ਗਈਆਂ। ਇਸ ਤੋਂ ਇਲਾਵਾ ਨੌਜਵਾਨਾਂ 'ਤੇ ਕੁਹਾੜੀਆਂ ਸਮੇਤ ਹੋਰ ਤੇਜ਼ਧਾਰ ਹਥਿਆਰਾਂ ਨਾਲ ਵੀ ਹਮਲਾ ਕੀਤਾ ਗਿਆ।

ਹਮਲੇ ਵਿੱਚ ਜ਼ਖਮੀ ਹੋਏ ਦੋਵੇਂ ਨੌਜਵਾਨਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਇੱਕ ਨੌਜਵਾਨ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਬਿਹਤਰ ਇਲਾਜ ਲਈ ਏਮਜ਼ ਬਠਿੰਡਾ ਰੈਫਰ ਕਰ ਦਿੱਤਾ ਗਿਆ। ਦੂਜੇ ਨੌਜਵਾਨ ਦਾ ਇਲਾਜ ਜਾਰੀ ਹੈ ਅਤੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਜ਼ਖਮੀਆਂ ਦੇ ਅਨੁਸਾਰ, ਉਨ੍ਹਾਂ 'ਤੇ ਅਚਾਨਕ ਹਮਲਾ ਕੀਤਾ ਗਿਆ। ਹਮਲਾਵਰਾਂ ਨੇ ਗੋਲੀਆਂ ਚਲਾਉਣ ਦੇ ਨਾਲ-ਨਾਲ ਤੇਜ਼ਧਾਰ ਹਥਿਆਰਾਂ ਦੀ ਵੀ ਵਰਤੋਂ ਕੀਤੀ।

ਇਸ ਘਟਨਾ ਨੇ ਅਦਾਲਤ ਦੇ ਅਹਾਤੇ ਅੰਦਰ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ। ਹਮਲਾਵਰ ਕੌਣ ਸਨ ਅਤੇ ਇਸ ਹਮਲੇ ਪਿੱਛੇ ਕੀ ਕਾਰਨ ਸੀ, ਇਸ ਬਾਰੇ ਫਿਲਹਾਲ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹੁਣ ਸਾਰੀਆਂ ਨਜ਼ਰਾਂ ਪੁਲਿਸ ਦੀ ਕਾਰਵਾਈ ਅਤੇ ਜਾਂਚ 'ਤੇ ਟਿਕੀਆਂ ਹੋਈਆਂ ਹਨ।

Latest News