ਪੰਜਾਬ ਸਰਕਾਰ ਨੇ ਜਨਮ ਅਸ਼ਟਮੀ ਦੇ ਸਬੰਧ ਵਿਚ 23 ਅਗਸਤ ਦਿਨ ਸ਼ੁਕਰਵਾਰ ਨੂੰ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ । ਪੰਜਾਬ ਸਰਕਾਰ ਵੱਲੋਂ ਇਸ ਦਿਨ ਸਾਰੇ ਸਰਕਾਰੀ ਅਦਾਰੇ, ਸਕੂਲ, ਕਾਲਜ ਅਤੇ ਕਾਰਪੋਰੇਸ਼ਨਾਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ । ਇਹ ਜਾਣਕਾਰੀ ਸੋਸ਼ਲ ਮੀਡੀਆ ਵੈਬਸਾਈਟ ਟਵੀਟਰ ਉਤੇ ਉਪਲਬਧ ਪੰਜਾਬ ਸਰਕਾਰ ਦੇ ਆਫ਼ੀਸ਼ੀਅਲ ਅਕਾਉਂਟ ਤੇ ਦਿੱਤੀ ਗਈ ਹੈ । ਜਨਮ ਅਸ਼ਟਮੀ ਵਾਲੇ ਦਿਨ ਭਾਰਤ ਹੀ ਨਹੀਂ ਬਲਕਿ ਦੁਨੀਆ ਭਰ ਵਿਚ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਜਨਮ ਦਿਨ ਬਹੁਤ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ ।