ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਹੀਦ ਭਾਈ ਸਤਵੰਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
- ਪੰਜਾਬ
- 11 Mar,2025

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ, ਪਿੰਡ ਅਗਵਾਲ ਵਿਖੇ ਪਹੁੰਚੇ। ਉਨ੍ਹਾਂ ਨੇ ਇਥੇ ਸ਼ਹੀਦ ਭਾਈ ਸਤਵੰਤ ਸਿੰਘ ਜੀ ਦੇ ਮਾਤਾ ਪਿਆਰ ਕੌਰ ਜੀ ਅਤੇ ਪਰਿਵਾਰਕ ਮੈਂਬਰਾਂ ਭਾਈ ਸੁਖਵਿੰਦਰ ਸਿੰਘ ਤੇ ਭਾਈ ਸਰਵਨ ਸਿੰਘ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ, ਸਿੰਘ ਸਾਹਿਬ ਵੱਲੋਂ ਪਰਿਵਾਰ ਨਾਲ ਪੰਥਕ ਵਿਸ਼ਿਆਂ ਉੱਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਿੱਖ ਇਤਿਹਾਸ ਵਿੱਚ ਸ਼ਹੀਦਾਂ ਦੀ ਅਹਿਮੀਅਤ ਨੂੰ ਉਭਾਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਸਾਡੇ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹੇਗੀ ਅਤੇ ਪੰਥ ਦੀ ਇਕਤਾ ਅਤਿ ਜ਼ਰੂਰੀ ਹੈ।
ਇਸ ਮੌਕੇ, ਮਾਤਾ ਪਿਆਰ ਕੌਰ ਜੀ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਸਤਾਰ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਭਾਈ ਗੁਰਨਾਮ ਸਿੰਘ ਤੇ ਭਾਈ ਵਰਿਆਮ ਸਿੰਘ ਵੀ ਮੌਜੂਦ ਰਹੇ।
ਇਹ ਮੁਲਾਕਾਤ ਸਿੱਖ ਪੰਥ ਵਿੱਚ ਇਕਤਾ, ਸ਼ਹੀਦਾਂ ਦੀ ਯਾਦ ਅਤੇ ਪੰਥਕ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਵਲ ਇੱਕ ਵੱਡਾ ਕਦਮ ਮੰਨੀ ਜਾ ਰਹੀ ਹੈ।
Posted By:

Leave a Reply