ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ, ਗਸ਼ਤ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਬਣਾਇਆ ਨਿਸ਼ਾਨਾ

ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ, ਗਸ਼ਤ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਬਣਾਇਆ ਨਿਸ਼ਾਨਾ

ਅੰਮ੍ਰਿਤਸਰ ਵਿੱਚ ਵੀਰਵਾਰ ਦੇਰ ਰਾਤ ਇੱਕ ਸਹਾਇਕ ਸਬ-ਇੰਸਪੈਕਟਰ (ASI) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ASI ਦੀ ਪਛਾਣ ਹਰਜੀਤ ਸਿੰਘ ਵਜੋਂ ਹੋਈ ਹੈ। ਉਹ ਅੰਮ੍ਰਿਤਸਰ ਦੇ ਗੇਟ ਹਕੀਮਾਂ ਥਾਣੇ ਵਿੱਚ ਤਾਇਨਾਤ ਸਨ।

ਗਸ਼ਤ ਦੌਰਾਨ ASI ’ਤੇ ਚਲਾਈਆਂ ਗੋਲੀਆਂ

ਮਿਲੀ ਜਾਣਕਾਰੀ ਅਨੁਸਾਰ ASI ਹਰਜੀਤ ਸਿੰਘ ਸਵੇਰੇ 2:30 ਵਜੇ ਦੇ ਕਰੀਬ ਦਾਣਾ ਮੰਡੀ ਨੇੜੇ ਆਪਣੇ ਮੋਟਰਸਾਈਕਲ ’ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ।

ਗੋਲੀਬਾਰੀ ਵਿੱਚ ASI ਹਰਜੀਤ ਸਿੰਘ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਅਤੇ ਘਟਨਾ ਦੇ ਪਿੱਛੇ ਦੇ ਉਦੇਸ਼ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

ਇਸ ਦੇ ਨਾਲ ਹੀ ਪੁਲਿਸ ਆਲੇ-ਦੁਆਲੇ ਦੇ ਇਲਾਕੇ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਵੀ ਖੰਗਾਲ ਰਹੀ ਹੈ।