Punjab Infoline

ਪੰਜਾਬੀ

ਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਅੱਜ ਅਹਿਮ ਮੀਟਿੰਗ, ਮੁੱਖ ਮੰਗਾਂ ’ਤੇ ਹੋਵੇਗੀ ਚਰਚਾ

13 Oct, 2026 09:30 AM

ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਅਤੇ ਕਿਸਾਨ ਨੁਮਾਇੰਦਿਆਂ ਵਿਚਾਲੇ ਅਹਿਮ ਮੀਟਿੰਗ ਹੋਵੇਗੀ। ਇਹ ਬੈਠਕ ਦੁਪਹਿਰ 12 ਵਜੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਸੱਦੀ ਗਈ ਹੈ।

ਮੀਟਿੰਗ ਦੌਰਾਨ ਕਿਸਾਨਾਂ ਦੀਆਂ ਮੁੱਖ ਮੰਗਾਂ ਅਤੇ ਉਨ੍ਹਾਂ ਨਾਲ ਸਬੰਧਤ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਬੈਠਕ ਦੇ ਨਤੀਜਿਆਂ ਦੇ ਆਧਾਰ ’ਤੇ ਕਿਸਾਨ ਜਥੇਬੰਦੀਆਂ ਆਪਣੀ ਅਗਲੀ ਰਣਨੀਤੀ ਤੈਅ ਕਰ ਸਕਦੀਆਂ ਹਨ।

ਇਨ੍ਹਾਂ ਮੁੱਖ ਮੰਗਾਂ ’ਤੇ ਹੋਵੇਗੀ ਚਰਚਾ

ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਲੈਂਡ ਪੂਲਿੰਗ ਪਾਲਿਸੀ, ਲੇਬਰ ਕੋਡ, ਬਿਜਲੀ ਅਤੇ ਬੀਜ ਬਿੱਲ, ਮਨਰੇਗਾ, ਘੱਟੋ-ਘੱਟ ਸਮਰਥਨ ਮੁੱਲ (MSP), ਕਰਜ਼ਾ ਮੁਆਫ਼ੀ ਅਤੇ ਮੁਆਵਜ਼ੇ ਦੇ ਮੁੱਦੇ ਸ਼ਾਮਲ ਹਨ। ਇਸ ਤੋਂ ਇਲਾਵਾ, ਕਰਜ਼ੇ ਕਾਰਨ ਕਿਸਾਨਾਂ ਵੱਲੋਂ ਕੀਤੀਆਂ ਜਾਂਦੀਆਂ ਖੁਦਕੁਸ਼ੀਆਂ ਅਤੇ ਦਰਿਆਈ ਪਾਣੀਆਂ ਦੇ ਮਸਲੇ ’ਤੇ ਵੀ ਚਰਚਾ ਕੀਤੀ ਜਾਵੇਗੀ।

Latest News