ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਵਿਸ਼ਵ ਸਾਈਕਲ ਦਿਵਸ ਮਨਾਇਆ
- ਪੰਜਾਬ
- 01 Jun,2025
01 ਜੂਨ, ਦੋਰਾਹਾ(ਅਮਰੀਸ਼ ਆਨੰਦ) ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਸਰੀਰਕ ਸਿੱਖਿਆ ਵਿਭਾਗ, ਐੱਨ ਐੱਸ ਐੱਸ ਅਤੇ ਐੱਨ ਸੀ ਸੀ ਯੂਨਿਟਾਂ ਵੱਲੋਂ ਵਿਸ਼ਵ ਸਾਈਕਲ ਦਿਵਸ ਮਨਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਦੱਸਿਆ ਕਿ ਭਾਰਤੀ ਵਿਸ਼ਵਵਿਦਿਆਲੇ ਸੰਘ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਿਟ ਇੰਡੀਆ ਮੂਵਮੈਂਟ ਦੇ ਤਹਿਤ ਕਾਲਜ ਵੱਲੋਂ ਵਿਸ਼ਵ ਸਾਈਕਲ ਦਿਵਸ ਮਨਾਉਂਦਿਆਂ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਨਿਰਲੇਪ ਕੌਰ ਨੇ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਸਾਈਕਲ ਰੈਲੀ ਵਿੱਚ ਕਾਲਜ ਦੇ ਖਿਡਾਰੀ ਵਿਦਿਆਰਥੀਆਂ, ਐੱਨ ਐੱਸ ਐੱਸ ਵਾਲੰਟੀਅਰਾਂ, ਐੱਨ ਸੀ ਸੀ ਕੈਡਿਟਾਂ ਅਤੇ ਨਗਰ ਨਿਵਾਸੀਆਂ ਨੇ ਭਾਗ ਲੈਂਦਿਆਂ ਸਮਾਜ ਨੂੰ ਸਰਗਰਮ ਅਤੇ ਕਿਰਿਆਸ਼ੀਲ ਜੀਵਨ ਜਾਚ ਅਪਣਾਉਣ ਲਈ ਪ੍ਰੇਰਿਆ। ਇਸ ਸਾਈਕਲ ਰੈਲੀ ਰਾਹੀਂ ਰੋਜ਼ਾਨਾ ਸਾਈਕਲ ਚਲਾਉਣ ਨਾਲ਼ ਸਿਹਤ ਅਤੇ ਵਾਤਾਵਰਨ ਨੂੰ ਹੋਣ ਵਾਲ਼ੇ ਫ਼ਾਇਦਿਆਂ ਬਾਰੇ ਜਾਗਰੂਕ ਕੀਤਾ ਗਿਆ। ਇਸ ਰੈਲੀ ਦੇ ਆਯੋਜਨ ਵਿੱਚ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਨਿਰਲੇਪ ਕੌਰ, ਐੱਨ ਐੱਸ ਐੱਸ ਪ੍ਰੋਗਰਾਮ ਅਫ਼ਸਰ ਡਾ. ਗੁਰਪ੍ਰੀਤ ਸਿੰਘ, ਏ ਐੱਨ ਓ ਲੈਫ਼ਟੀਨੈਂਟ ਪ੍ਰੋ. ਸਨਦੀਪ ਸਿੰਘ ਹੁੰਦਲ ਅਤੇ ਡਾ. ਕਰਮਜੀਤ ਸਿੰਘ ਨੇ ਮਹੱਤਵਪੂਰਨ ਯੋਗਦਾਨ ਪਾਇਆ। ਇਸ ਮੌਕੇ ਡਾ. ਸੋਮਪਾਲ ਹੀਰਾ, ਸਹਾਇਕ ਲਾਇਬ੍ਰੇਰੀਅਨ ਸ਼੍ਰੀ ਕੁਲਵੰਤ ਸਿੰਘ, ਸ਼੍ਰੀ ਜਰਨੈਲ ਸਿੰਘ, ਸ਼੍ਰੀ ਪਰਮਜੀਤ ਸਿੰਘ, ਕਾਲਜ ਦੇ ਸਹਾਇਕ ਕਰਮਚਾਰੀ ਅਤੇ ਨਗਰਵਾਸੀ ਹਾਜ਼ਰ ਸਨ।ਇਸ ਸਾਈਕਲ ਰੈਲੀ ਦੇ ਸਫ਼ਲਤਾਪੂਰਵਕ ਆਯੋਜਨ ਲਈ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰ ਸਾਹਿਬਾਨ ਅਤੇ ਕਾਲਜ ਪ੍ਰਿੰਸੀਪਲ ਡਾ.ਸਰਵਜੀਤ ਕੌਰ ਬਰਾੜ ਨੇ ਸੰਬੰਧਿਤ ਪ੍ਰਾਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।
Posted By:
Amrish Kumar Anand
Leave a Reply